ਮੁੱਲਾਂਪੁਰ-ਦਾਖਾ, 11 ਮਈ (ਨਿਰਮਲ ਸਿੰਘ ਧਾਲੀਵਾਲ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਵਿਚਕਾਰ ਗਠਜੋੜ ਲਈ ਗਠਿਤ ਕਮੇਟੀ ਦੇ ਕਨਵੀਨਰ ਮਨਪ੍ਰੀਤ ਸਿੰਘ ਇਯਾਲੀ ਵਲੋਂ ਵਾਰਿਸ ਪੰਜਾਬ ਦੇ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਖਾਲਸਾ ਦੁਆਰਾ ਸਿੱਖੀ ਦੇ ਪ੍ਰਚਾਰ-ਪਸਾਰ ਅਤੇ ਨਵੀਂ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਹਿਲਾਂ ਪਹਿਲ ਆਰੰਭੀ ਮੁਹਿੰਮ ਨੂੰ ਕਾਰਗਰ ਦੱਸਦਿਆਂ ਇਹ ਗੱਲ ਆਪਣੇ ਹਰ ਪ੍ਰੋਗਰਾਮਾਂ ਵਿਚ ਅਕਸਰ ਕੀਤੀ ਜਾਂਦੀ ਹੈ | ਪਿੰਡ ਹਸਨਪੁਰ ਵਿਖੇ ਸਾਦੇ ਅਤੇ ਪ੍ਰਭਾਵਸ਼ਾਲੀ ਇਕੱਠ ਵਿਚ ਮਨਪ੍ਰੀਤ ਸਿੰਘ ਇਯਾਲੀ ਦੇ ਨਾਲ ਦੀਪ ਸਿੱਧੂ ਦੇ ਭਰਾਤਾ ਮਨਦੀਪ ਸਿੰਘ ਸਿੱਧੂ, ਜਗਰੂਪ ਸਿੰਘ ਹਸਨਪੁਰ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ | ਸਰਪੰਚ ਹਰਜੀਤ ਸਿੰਘ ਹਸਨਪੁਰ, ਜੱਥੇਦਾਰ ਬਹਾਦਰ ਸਿੰਘ, ਜਥੇਦਾਰ ਦਲੀਪ ਸਿੰਘ, ਰਿਟਾ: ਪਿ੍ੰਸੀਪਲ ਚਰਨਜੀਤ ਸਿੰਘ, ਕਮਲਜੀਤ ਸਿੰਘ, ਰਵਿੰਦਰਜੀਤ ਸਿੰਘ ਭੱਠਲ, ਮਨਦੀਪ ਸਿੰਘ ਭੱਠਲ, ਅਮਨਦੀਪ ਸਿੰਘ ਹਸਨਪੁਰ ਹੋਰਨਾਂ ਵਲੋਂ ਐੱਮ.ਐੱਲ.ਏ ਇਯਾਲੀ ਅਤੇ ਮਨਦੀਪ ਸਿੰਘ ਸਿੱਧੂ ਨੂੰ ਜੀ ਆਇਆਂ ਕਿਹਾ | ਜੁੜੇ ਇਕੱਠ ਨੂੰ ਸੰਬੋਧਨ ਹੁੰਦਿਆਂ ਮਨਪ੍ਰੀਤ ਸਿੰਘ ਇਯਾਲੀ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਮੈਂਬਰ ਪਾਰਲੀਮੈਂਟ ਅੰਮਿ੍ਤਪਾਲ ਸਿੰਘ, ਹੋਰ ਸਿੰਘਾਂ 'ਤੇ ਲੱਗੀ ਐੱਨ.ਐੱਸ.ਏ ਹਟਾਉਣਾ ਹੁਣ ਪੰਜਾਬੀਆਂ, ਖਾਸਕਰ ਸਿੱਖਾਂ ਲਈ ਅਹਿਮ ਮਸਲਾ ਬਣ ਗਿਆ | ਉਨ੍ਹਾਂ ਕਿਹਾ ਕਿ ਆਪਣੀ ਸਜ਼ਾ ਤੋਂ ਦੁੱਗਣਾ ਸਮਾਂ ਜੇਲ੍ਹਾਂ 'ਚ ਬੰਦ ਸਿੱਖਾਂ ਨੂੰ ਰਿਹਾਅ ਨਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਅੰਗੇਰਜ਼ਾਂ ਵਾਲਾ ਸਲੂਕ ਕਰ ਰਹੀ ਹੈ | ਇਸ ਇਕੱਠ ਨੂੰ ਸੰਬੋਧਨ ਸਮੇਂ ਮਨਦੀਪ ਸਿੰਘ ਸਿੱਧੂ ਕਿਹਾ ਕਿ ਸਿੱਖ ਆਜ਼ਾਦ ਭਾਰਤ ਵਿਚ ਰਹਿ ਕੇ ਵੀ ਭਾਜਪਾ ਦੀ ਤਾਨਾਸ਼ਾਹੀ ਦਾ ਗੁਲਾਮ ਹੈ | ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਜੇਲ੍ਹ 'ਚੋਂ ਰਿਹਾਅ ਕਰਵਾਉਣ ਲਈ ਅਗਾਮੀ ਚੋਣਾਂ 'ਚ ਵਾਰਿਸ਼ ਪੰਜਾਬ ਦੇ ਗਠਜੋੜ ਉਮੀਦਵਾਰਾਂ ਨੂੰ ਜਿਤਾਇਆ ਜਾਵੇ | ਮਨਦੀਪ ਸਿੰਘ ਸਿੱਧੂ ਕਿਹਾ ਕਿ ਬੇਹੱਦ ਸੂਝਵਾਨ, ਨਿਧੜਕ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਦੁਆਰਾ ਮਿਲੇ ਆਦੇਸ਼ ਨੂੰ ਤਨਦੇਹੀ ਨਾਲ ਪੂਰਾ ਕਰ ਰਹੇ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਦਾ ਆਉਣ ਵਾਲੇ ਸਮੇਂ 'ਚ ਪੰਜਾਬ ਦੀ ਬਿਹਤਰੀ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਯੋਗਦਾਨ ਹੋਵੇਗਾ | ਇਕੱੱਤਰਤਾ 'ਚ ਜ਼ੋਰਾ ਸਿੰਘ, ਬੱਬੀ ਮਨਜੀਤ ਸਿੰਘ ਭੱਠਲ, ਪੰਚ ਕੁਲਬੀਰ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਕੁਲਦੀਪ ਕੌਰ, ਪੰਚ ਹਰਬੰਸ ਕੌਰ, ਬਲਜਿੰਦਰ ਸਿੰਘ, ਪਿ੍ਤਪਾਲ ਸਿੰਘ, ਹਰਿੰਦਰ ਸਿੰਘ, ਆਇਆਜੀਤ ਸਿੰਘ, ਕਾਲਾ, ਜੋਤ, ਜੱਸੀ ਹਸਨਪੁਰ, ਅਕਾਸ਼ਦੀਪ ਸਿੰਘ ਹੋਰਨਾਂ ਵਲੋਂ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ, ਮਨਦੀਪ ਸਿੰਘ ਸਿੱਧੂ, ਜਗਰੂਪ ਸਿੰਘ ਨੂੰ ਸਿਰੋਪਾਓ ਦਿੱਤੇ ਗਏ |