02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕੈਬਨਿਟ ਮੰਤਰੀ ਸੰਜੀਵ ਅਰੋੜਾ ਮਾਮਲੇ 'ਚ ਈ. ਡੀ. ਦੀ ਕਾਰਵਾਈ ਠੀਕ-ਰਸ਼ਪਾਲ ਸਿੰਘ

ਅਜੀਤ ਡੈਸਕ 12-05-2026
ਸਾਹਨੇਵਾਲ, 11 ਮਈ (ਹਨੀ ਚਾਠਲੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਸੰਬੰਧਿਤ ਮਾਮਲੇ ਵਿਚ (ਈ. ਡੀ.) ਵਲੋਂ ਕੀਤੀ ਗਈ ਕਾਰਵਾਈ ਨੂੰ ਬਿਲਕੁਲ ਠੀਕ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਈ. ਡੀ. ਨੇ ਆਪਣਾ ਕੰਮ ਕਾਨੂੰਨ ਦੇ ਅਧੀਨ ਰਹਿੰਦੇ ਹੋਏ ਕੀਤਾ ਹੈ ਅਤੇ ਇਸ ਵਿਚ ਕਿਸੇ ਤਰ੍ਹਾਂ ਦੀ ਗ਼ਲਤੀ ਨਹੀਂ ਹੈ | ਰਸ਼ਪਾਲ ਸਿੰਘ ਨੇ ਕਿਹਾ ਕਿ ਜੇਕਰ ਸੰਜੀਵ ਅਰੋੜਾ ਬੇਕਸੂਰ ਹਨ ਤਾਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਡਰ ਨਹੀਂ ਹੋਣਾ ਚਾਹੀਦਾ | ਕਾਨੂੰਨੀ ਪ੍ਰਕਿਰਿਆ ਆਪਣੇ ਆਪ ਸੱਚ ਨੂੰ ਸਾਹਮਣੇ ਲਿਆਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਕੁੱਝ ਵਿਧਾਇਕਾਂ ਵਲੋਂ ਧਰਨੇ ਲਗਾ ਕੇ ਮਾਮਲੇ ਨੂੰ ਰਾਜਨੀਤਿਕ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਠੀਕ ਨਹੀਂ ਹੈ |
ਪਿਛਲੀ ਖ਼ਬਰ ਪਿੰਡ ਸਿੱਧਵਾਂ ਕਲਾਂ ਵਿਖੇ ਮੀਰੀ-ਪੀਰੀ ਸੇਵਾ ਟਰੱਸਟ ਨੇ ਖ਼ੂਨ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਵੱਖ-ਵੱਖ ਖ਼ਰੀਦ ਕੇਂਦਰਾਂ 'ਚ ਪਿਛਲੇ ਸਾਲ ਨਾਲੋਂ 6400 ਕੁਇੰਟਲ ਕਣਕ ਦੀ ਖ਼ਰੀਦ ਘਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।