02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਵ: ਅਜਮੇਰ ਸਿੰਘ ਧਾਲੀਵਾਲ ਚੱਕ ਕਲਾਂ ਨਮਿਤ ਅੰਤਿਮ ਅਰਦਾਸ ਭਲਕੇ

ਅਜੀਤ ਡੈਸਕ 12-05-2026
ਹੰਬੜਾਂ, 11 ਮਈ (ਮੇਜਰ ਹੰਬੜਾਂ)-ਪਿੰਡ ਚੱਕ ਕਲਾਂ ਦੇ ਅਗਾਂਹਵਧੂ ਕਿਸਾਨ ਸਮਾਜ ਸੇਵੀ ਮਹਾਂ ਸਿੰਘ ਧਾਲੀਵਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਹੋਣਹਾਰ ਸਪੁੱਤਰ ਤੇ ਸ਼ਮਸ਼ੇਰ ਸਿੰਘ ਧਾਲੀਵਾਲ ਦੇ ਭਰਾ ਅਤੇ ਬੀਰਦਵਿੰਦਰ ਸਿੰਘ, ਅਮਰਦੀਪ ਸਿੰਘ ਧਾਲੀਵਾਲ ਦੇ ਸਤਿਕਾਰਯੋਗ ਪਿਤਾ ਅਜਮੇਰ ਸਿੰਘ ਧਾਲੀਵਾਲ ਅਚਨਚੇਤ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ 'ਚ ਧਾਲੀਵਾਲ ਚੱਕ ਕਲਾਂ ਪਰਿਵਾਰ ਨਾਲ ਜਿੱਥੇ ਵੱਖ-ਵੱਖ ਧਾਰਮਿਕ ਤੇ ਰਾਜਨੀਤਿਕ ਆਗੂਆਂ ਸਮੇਤ ਸਕੇ ਸਬੰਧੀਆਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜਕੇ ਦੁੱਖ ਸਾਂਝਾ ਕੀਤਾ ਗਿਆ ਉੱਥੇ ਇਲਾਕੇ ਦੇ ਸਰਪੰਚਾਂ ਪੰਚਾਂ ਵਲੋਂ ਵੀ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਗਹਿਰੀ ਹਮਦਰਦੀ ਪ੍ਰਗਟ ਕੀਤੀ | ਅਜਮੇਰ ਸਿੰਘ ਧਾਲੀਵਾਲ ਦੇ ਜਾਣ ਨਾਲ ਚੱਕ ਕਲਾਂ ਤੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਬੀਰਦਵਿੰਦਰ ਸਿੰਘ ਧਾਲੀਵਾਲ ਨੇ ਦੁਖੀ ਮਨ ਨਾਲ ਦੱਸਿਆਂ ਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਵ: ਅਜਮੇਰ ਸਿੰਘ ਧਾਲੀਵਾਲ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ 13 ਮਈ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਪਿੰਡ ਚੱਕ ਕਲਾਂ ਵਿਖੇ 12 ਤੋਂ 1 ਵਜੇ ਤੱਕ ਹੋਵੇਗੀ |
ਪਿਛਲੀ ਖ਼ਬਰ ਸੋਲਜ਼ਰਜ਼ ਅਕੈਡਮੀ ਰਾਏਕੋਟ ਵਿਖੇ ਕਰਵਾਏ ਵਿਸ਼ੇਸ਼ ਸੈਮੀਨਾਰ ਦੌਰਾਨ ਪੁੱਜੇ ਸੂਬਾ ਪ੍ਰਧਾਨ ਬਿੱਟੂ ਰੱਤੋਵਾਲ ਅਗਲੀ ਖ਼ਬਰ ਐੱਸ.ਐੱਮ.ਐੱਲ. ਨਰਸਿੰਗ ਕਾਲਜ ਭਨੋਹੜ ਵਿਖੇ ਵਿਦਿਆਰਥੀਆਂ ਲਈ ਓਥ ਸੈਰੇਮਨੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।