03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਚਿਊਟ ਰਾਏਕੋਟ ਵਿਖੇ 'ਅੰਤਰਰਾਸ਼ਟਰੀ ਨਰਸ ਦਿਵਸ' ਨੂੰ ਸਮਰਪਿਤ ਮੁਕਾਬਲੇ ਕਰਵਾਏ

ਅਜੀਤ ਡੈਸਕ 12-05-2026
ਰਾਏਕੋਟ, 11 ਮਈ (ਬਲਵਿੰਦਰ ਸਿੰਘ ਲਿੱਤਰ)-ਮੈਡੀਕਲ ਖੇਤਰ ਦੀ ਪ੍ਰਸਿੱਧ ਸੰਸਥਾ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਇੰਸਟੀਚਿਊਟ ਬਰਨਾਲਾ ਰੋਡ, ਰਾਏਕੋਟ ਵਿਖੇ 'ਅੰਤਰਰਾਸ਼ਟਰੀ ਨਰਸ ਦਿਵਸ' ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸੰਸਥਾ ਵਿਚ ਰੰਗੋਲੀ ਬਣਾਉਣ, ਭੋਜਨ ਬਣਾਉਣ ਮੁਕਾਬਲੇ, ਪੋਸਟਰ ਬਣਾਉਣ ਦੇ ਮੁਕਾਬਲੇ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਰਮੇਸ਼ ਜੈਨ ਸਮਾਗਮ 'ਚ ਸ਼ਾਮਿਲ ਹੋਏ, ਜਿਨ੍ਹਾਂ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਲੇਬਾਜ਼ੀ ਦੌਰਾਨ ਆਪਣਾ ਸਰਵਸ਼੍ਰੇਠ ਪ੍ਰਤਿਭਾ ਨੂੰ ਪ੍ਰਫੁੱਲਿਤ ਕਰਨ ਲਈ ਪ੍ਰੇਰਿਤ ਕੀਤਾ, ਉੱਥੇ ਹੀ ਨਰਸਿੰਗ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਨਰਸ' ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ | ਇਸ ਮੌਕੇ ਡਾ. ਰਮੇਸ਼ ਜੈਨ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੇਅਰਪਰਸਨ ਹਰਵਿੰਦਰ ਕੌਰ, ਪਿ੍ੰਸੀਪਲ ਮੀਨਾ ਸ਼ਰਮਾ, ਅਮਰਵੀਰ ਕੌਰ, ਜਤਿੰਦਰ ਕੌਰ, ਜਸਪ੍ਰੀਤ ਕੌਰ, ਜਸਕਮਲ ਕੌਰ, ਹਰਜਿੰਦਰ ਕੌਰ, ਸੁਖਦੀਪ ਕੌਰ, ਤੇਜਿੰਦਰ ਕੌਰ, ਜਸਵੀਰ ਕੌਰ, ਗੁਰਕਰਨਵੀਰ ਸਿੰਘ, ਸ਼ਬਨਮ, ਕਾਸਿਫ਼, ਨਰਗਿਸ, ਸ਼ਵਾਨੀ, ਅਮਨਦੀਪ ਕੌਰ, ਅਮਨਦੀਪ ਕੌਰ, ਹਰਸਾਕਸ਼ੀ ਕੌਰ, ਗੁਰਚਰਨ ਸਿੰਘ ਮਹਿਲ ਕਲਾਂ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵਲੋਂ ਹੜਤਾਲ ਛੇਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਐੱਸ.ਸੀ-ਬੀ.ਸੀ. ਭਲਾਈ ਮੰਚ ਨੇ ਪਮਾਲ 'ਚ ਮਾਂ ਦਿਵਸ 'ਤੇ ਬੱਚਿਆਂ ਲਈ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।