ਨਗਰ ਕੌਂਸਲ ਜਗਰਾਉਂ ਦੇ ਸਫ਼ਾਈ ਸੇਵਕਾਂ ਤੇ ਮਿਊਾਸੀਪਲ ਕਾਮਿਆਂ ਦੀ ਹੜਤਾਲ ਛੇਵੇਂ ਦਿਨ 'ਚ ਦਾਖ਼ਲ
ਅਜੀਤ ਡੈਸਕ
12-05-2026
ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਰੁਣ ਗਿੱਲ ਨੇ ਕੁਝ ਰਾਜਨੀਤਿਕ ਆਗੂਆਂ ਵਲੋਂ ਸੰਘਰਸ਼ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ 'ਤੇ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਸਫ਼ਾਈ ਸੇਵਕਾਂ ਦੇ ਹੱਕਾਂ ਦੀ ਲੜਾਈ ਨੂੰ ਦਬਾਉਣ ਦੀ ਕੋਸ਼ਿਸ਼ ਕਰੇਗਾ ਤਾਂ ਯੂਨੀਅਨ ਵੀ ਆਪਣੇ ਹੱਕਾਂ ਦੀ ਰਾਖੀ ਲਈ ਸਖ਼ਤ ਫ਼ੈਸਲੇ ਲੈਣ ਤੋਂ ਪਿੱਛੇ ਨਹੀਂ ਹਟੇਗੀ | ਰੋਸ ਰੈਲੀ ਵਿਚ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕਮਲਜੀਤ ਖੰਨਾ, ਪ੍ਰਧਾਨ ਮਾਸਟਰ ਅਵਤਾਰ ਸਿੰਘ, ਪ੍ਰਧਾਨ ਅਵਤਾਰ ਸਿੰਘ ਬਿੱਲਾ, ਪ੍ਰਧਾਨ ਅਮਿਤ ਕਲਿਆਣ, ਅਸ਼ੋਕ ਭੰਡਾਰੀ, ਸਤਪਾਲ ਸਿੰਘ ਦੇਹੜਕਾ, ਇੰਦਰਜੀਤ ਧਾਲੀਵਾਲ, ਬਲਵੀਰ ਸਿੰਘ, ਗੁਰਮੇਲ ਸਿੰਘ ਰੂਮੀ, ਅਵਤਾਰ ਸਿੰਘ ਗਗੜਾ, ਪ੍ਰਧਾਨ ਰਾਜ ਕੁਮਾਰ, ਚੇਅਰਮੈਨ ਬੁੱਧ ਰਾਮ, ਰਜਿੰਦਰ ਕੁਮਾਰ, ਮੀਤ ਪ੍ਰਧਾਨ ਸਨੀ, ਸੁੰਦਰ ਭੂਸ਼ਨ ਕੁਮਾਰ, ਬਲਵਿੰਦਰ ਕਲਿਆਣ, ਵਿਸ਼ਾਲ, ਰਾਜਦੀਪ, ਸੁਖਚੈਨ, ਮਨੀ, ਪਰਵੀਨ, ਵਰੁਣ, ਮੇਟ ਰਕੇਸ਼ ਕੁਮਾਰ, ਪ੍ਰਦੀਪ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਕਾਮਿਆਂ ਨੇ ਹਿੱਸਾ