ਡੇਹਲੋਂ, 11 ਮਈ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਮਾਂ ਦਿਵਸ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਲੋਂ 'ਬੈੱਸਟ ਕੂਕ ਮਾਂ ਮੁਕਾਬਲਾ' ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਆਪਣੀਆਂ ਮਾਵਾਂ ਵਲੋਂ ਬਣਾਏ ਸਵਾਦੀ ਖਾਣੇ ਲੈ ਕੇ ਆਏ | ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਵੱਖ-ਵੱਖ ਕਿਸਮਾਂ ਦੇ ਘਰੇਲੂ ਖਾਣਿਆਂ ਨੇ ਸਭ ਦਾ ਮਨ ਮੋਹ ਲਿਆ | ਸਕੂਲ ਦੇ ਪਿ੍ੰਸੀਪਲ ਅਤੇ ਮੈਨੇਜਮੈਂਟ ਵਲੋਂ ਹਰ ਜਮਾਤ ਵਿਚੋਂ ਸਭ ਤੋਂ ਵਧੀਆ ਵਿਅੰਜਨ ਦੀ ਚੋਣ ਕੀਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਸੰਜੇ ਢੰਡ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਦੀ ਪ੍ਰਸ਼ੰਸਾ ਕਰਦਿਆਂ ਮਾਂ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਮਾਂ ਦਾ ਪਿਆਰ ਹਰ ਬੱਚੇ ਦੀ ਸਭ ਤੋਂ ਵੱਡੀ ਤਾਕਤ ਹੁੰਦੀ ਹੈ |