ਦੋਰਾਹਾ, 11 ਮਈ (ਮਨਜੀਤ ਸਿੰਘ ਗਿੱਲ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿੱਚ ਮਾਂ ਦਿਵਸ ਬਹੁਤ ਹੀ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ | ਇਸ ਸਮੇਂ ਵਿਦਿਆਰਥੀਆਂ ਵੱਲੋਂ ਸੁੰਦਰ ਭਾਸ਼ਣ ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ | ਬੱਚਿਆਂ ਨੇ ਆਪਣੀਆਂ ਮਾਵਾਂ ਲਈ ਪਿਆਰ ਅਤੇ ਧੰਨਵਾਦ ਪ੍ਰਗਟ ਕੀਤਾ | ਸਕੂਲ ਦੇ ਪਿ੍ੰਸੀਪਲ ਜਤਿੰਦਰ ਸ਼ਰਮਾ ਅਤੇ ਵਾਇਸ ਪਿ੍ੰਸੀਪਲ ਨੀਰਜ ਸ਼ਰਮਾ ਨੇ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਆਪਣੇ ਸੰਬੋਧਨ ਵਿੱਚ ਮਾਵਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਮਾਂ ਸਾਡੇ ਜੀਵਨ ਦੀ ਪਹਿਲੀ ਅਧਿਆਪਕ ਹੁੰਦੀ ਹੈ ਅਤੇ ਸਾਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਪਿ੍ੰਸੀਪਲ ਜਤਿੰਦਰ ਸ਼ਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਪ੍ਰਸੰਸਾ ਕਰਦੇ ਹੋਏ ਪ੍ਰੋਗਰਾਮ ਦੀ ਸਫਲਤਾ ਲਈ ਵਧਾਈ ਦਿੱਤੀ | ਅੰਤ ਵਿੱਚ ਸਕੂਲ ਵੱਲੋਂ ਮਾਵਾਂ ਦੇ ਸਨਮਾਨ ਵਿੱਚ ਧੰਨਵਾਦ ਪ੍ਰਗਟ ਕੀਤਾ ਗਿਆ | ਇਹ ਸਮਾਗਮ ਬੱਚਿਆ ਲਈ ਯਾਦਗਾਰ ਰਿਹਾ ਅਤੇ ਸਭ ਨੇ ਇਸ ਦੀ ਭਰਪੂਰ ਪ੍ਰਸ਼ੰਸਾ ਕੀਤੀ | ਇਸ ਮੌਕੇ ਸੁਮਨ ਸ਼ਰਮਾ, ਕਮਲੇਸ਼ ਸ਼ਰਮਾ, ਰਾਜੀਵ ਵੈਦ (ਬੌਬੀ), ਸੀਮਾ ਕਪੂਰ, ਇੰਦਰਪਾਲ ਕੌਰ, ਨੇਹਾ ਸੂਦ, ਸਰਬਜੀਤ ਕੌਰ ਸੰਦੀਪ ਕੌਰ, ਸੀਮਾ ਰਾਣੀ, ਕੇਵਲਜੀਤ ਕੌਰ, ਪ੍ਰਦੀਪ ਕੌਰ, ਪ੍ਰਭਜੋਤ ਕੌਰ, ਅਜੀਤਪਾਲ , ਗੁਰਮੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਦੇ ਵਿਦਿਆਰਥੀ ਸਨ |