25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ <br/>

ਅਜੀਤ ਡੈਸਕ 13-05-2026
ਰਾਏਕੋਟ, 12 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਮੈਟਿ੍ਕ ਦੇ ਐਲਾਨੇ ਗਏ ਨਤੀਜਿਆਂ 'ਚ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚੰਗੇ ਨਤੀਜੇ ਹਾਸਿਲ ਕੀਤੇ ਹਨ | ਇਸ ਸੰਬੰਧੀ ਸਕੂਲ ਪਿ੍ੰਸੀਪਲ ਸ੍ਰੀਮਤੀ ਹਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਸੁੱਖਪ੍ਰੀਤ ਕੌਰ ਪੁੱਤਰੀ ਸਰਬਜੀਤ ਸਿੰਘ ਨੇ ਪਹਿਲਾ ਸਥਾਨ, ਜਸ਼ਨਦੀਪ ਕੌਰ ਪੁੱਤਰੀ ਜਗਸੀਰ ਸਿੰਘ ਦੂਜਾ ਅਤੇ ਗੁਰਮਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ | ਦਸਵੀਂ ਜਮਾਤ ਦੀ ਪ੍ਰੀਖਿਆ 'ਚ ਅੱਵਲ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਹਰਿੰਦਰ ਕੌਰ ਵਲੋਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾਵਾਂ ਕੀਤੀਆਂ | ਉਨ੍ਹਾਂ ਆਖਿਆ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਤਜਰਬੇਕਾਰ ਸਟਾਫ਼ ਤੇ ਮਿਹਨਤੀ ਬੱਚਿਆਂ ਨੂੰ ਜਾਂਦਾ ਹੈ | ਇਸ ਮੌਕੇ ਮੈਡਮ ਸੁਖਬੀਰ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਕੁਲਦੀਪ ਕੌਰ, ਦਲਜੀਤ ਕੌਰ, ਗੁਰਜੋਤ ਸਿੰਘ, ਸੁਖਮਨਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤੇਰਾਪੰਥ ਯੁਵਕ ਪ੍ਰੀਸ਼ਦ ਜਗਰਾਉਂ ਨੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸ:ਸ:ਸ: ਸੁਧਾਰ ਬਾਜ਼ਾਰ ਦਾ 10ਵੀਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।