25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਰਸ਼ਪਾਲ ਸੀਲ੍ਹੋਆਣੀ ਨੇ ਬਲਾਕ ਸੰਮਤੀ ਰਾਏਕੋਟ ਦੇ ਚੇਅਰਮੈਨ ਅਤੇ ਸੰਦੀਪ ਕੌਰ ਨੇ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ <br/>

ਬਲਾਕ ਸੰਮਤੀ ਰਾਏਕੋਟ ਦੇ ਚੇਅਰਮੈਨ ਰਸ਼ਪਾਲ ਸਿੰਘ ਸੀਲ੍ਹੋਆਣੀ ਅਤੇ ਵਾਈਸ ਚੇਅਰਪਰਸਨ ਸੰਦੀਪ ਕੌਰ ਨੂੰ ਆਹੁਦਾ ਸੰਭਾਲਣ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਕਾਮਿਲ ਅਮਰ ਸਿੰਘ ਕਾਂਗਰਸ ਵਰਕਰਾਂ ਦੀ ਮੌਜੂਦਗੀ 'ਚ ਮੁਬਾਰਕਬਾਦ ਦਿੰਦੇ ਹੋਏ | ਤਸਵੀਰ: ਸੁਸ਼ੀਲ <br/> 13-05-2026
ਰਾਏਕੋਟ, 12 ਮਈ (ਸੁਸ਼ੀਲ)-ਬਲਾਕ ਸੰਮਤੀ ਰਾਏਕੋਟ ਦੇ ਚੁਣੇ ਗਏ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਤਾਜਪੋਸ਼ੀ ਸਥਾਨਕ ਬਲਾਕ ਦਫ਼ਤਰ ਵਿਖੇ ਕਰਵਾਈ ਗਈ | ਇਸ ਮੌਕੇ ਸਮਾਗਮ ਦੌਰਾਨ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ, ਚੇਅਰਮੈਨ ਰਸ਼ਪਾਲ ਸਿੰਘ ਸੀਲ੍ਹੋਆਣੀ ਅਤੇ ਵਾਈਸ ਚੇਅਰਪਰਸਨ ਸ੍ਰੀਮਤੀ ਸੰਦੀਪ ਕੌਰ ਦੇ ਚਾਰਜ ਸੰਭਾਲਣ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਨੇ ਚੁਣੇ ਗਏ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਕਾਂਗਰਸ ਲਈ ਬਹੁਤ ਹੀ ਖਾਸ ਹੈ ਕਿਉਂਕਿ ਕਾਂਗਰਸ ਨੇ ਵਿਰੋਧੀ ਧਿਰ ਵਿਚ ਹੁੰਦੇ ਹੋਏ ਵੀ ਬਲਾਕ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਜਿੱਤ ਕਾਂਗਰਸ ਵਲੋਂ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਨੂੰ ਆਮ ਜਨਤਾ ਦਾ ਫਤਵਾ ਹੈ | ਇਸ ਮੌਕੇ ਕਾਮਿਲ ਅਮਰ ਸਿੰਘ ਨੇ ਵੀ ਚੇਅਰਮੈਨ ਰਸ਼ਪਾਲ ਸਿੰਘ ਅਤੇ ਵਾਈਸ ਚੇਅਰਪਰਸਨ ਸ੍ਰੀਮਤੀ ਸੰਦੀਪ ਕੌਰ ਨੂੰ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿੱਤੀ | ਅਹੁਦਾ ਸੰਭਾਲਣ ਉਪਰੰਤ ਚੇਅਰਮੈਨ ਰਸ਼ਪਾਲ ਸਿੰਘ ਸੀਲੋਆਣੀ ਅਤੇ ਵਾਈਸ ਚੇਅਰਪਰਸਨ ਸੰਦੀਪ ਕੌਰ ਨੇ ਸੰਸਦ ਮੈਂਬਰ ਡਾਕਟਰ ਅਮਰ ਸਿੰਘ, ਕਾਮਿਲ ਅਮਰ ਸਿੰਘ ਅਤੇ ਕਾਂਗਰਸ ਪਾਰਟੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਜਗਦੇਵ ਸਿੰਘ, ਪ੍ਰਦੀਪ ਸਿੰਘ, ਕਿਰਨਜੀਤ ਕੌਰ, ਵਰਿੰਦਰਪਾਲ ਕੌਰ, ਕੁਲਦੀਪ ਸਿੰਘ, ਪਿ੍ਤਪਾਲ ਕੌਰ, ਮੱਘਰ ਸਿੰਘ, ਸਿਮਰਨਜੀਤ ਕੌਰ, ਆਜ਼ਾਦ ਉਮੀਦਵਾਰ ਹਰਜੀਤ ਸਿੰਘ, ਹਰਜੀਤ ਕੌਰ, ਕੁਲਵਿੰਦਰ ਕੌਰ ਟੂਸਾ, ਚਰਨਜੀਤ ਕੌਰ ਆਂਡਲੂ, ਜਸਪ੍ਰੀਤ ਕੌਰ ਬੜੂੰਦੀ, ਮਨਪ੍ਰੀਤ ਕੌਰ ਬੋਪਾਰਾਏ ਖੁਰਦ, ਜਸਵੀਰ ਸਿੰਘ ਉੱਪਲ ਬੱਸੀਆਂ, ਰਛਪਾਲ ਸਿੰਘ ਬਿੰਜਲ, ਗੁਲਵੰਤ ਸਿੰਘ ਤਾਜਪੁਰ (ਸਾਰੇ ਬਲਾਕ ਸੰਮਤੀ ਮੈਂਬਰ), ਤਿੰਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਵੰਤ ਸਿੰਘ ਸੁਧਾਰ, ਸੁਖਭਿੰਦਰ ਸਿੰਘ ਨਿੱਕਾ ਝੋਰੜਾਂ, ਰਾਜਵਿੰਦਰ ਕੌਰ ਬਰਾੜ ਤੋਂ ਇਲਾਵਾ ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਹਰਵਿੰਦਰ ਸਿੰਘ ਆਂਡਲੂ, ਜਸਪ੍ਰੀਤ ਸਿੰਘ ਤਲਵੰਡੀ ਰਾਏ, ਪ੍ਰਧਾਨ ਹਰਪ੍ਰੀਤ ਸਿੰਘ ਬੋਪਾਰਾਏ ਖੁਰਦ, ਪ੍ਰਧਾਨ ਰਵਿੰਦਰ ਸਿੰਘ ਅੱਬੂਵਾਲ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸਾਬਕਾ ਚੇਅਰਮੈਨ ਅਵਤਾਰ ਸਿੰਘ ਬੁਰਜ, ਮਾ: ਜਸਵੀਰ ਸਿੰਘ, ਸਰਪੰਚ ਮੇਜਰ ਸਿੰਘ ਧੂਰਕੋਟ, ਸਾਬਕਾ ਸਰਪੰਚ ਭੁਪਿੰਦਰ ਕੌਰ, ਕਮਲਜੀਤ ਕੌਰ ਹਿੱਸੋਵਾਲ, ਸਬੀਨਾ ਬੇਗਮ, ਸਿਮਰਤ ਕੌਰ, ਸਰਪੰਚ ਜਸਵਿੰਦਰ ਕੌਰ ਰਾਜੋਆਣਾ ਕਲਾਂ, ਹਰਚੰਦ ਸਿੰਘ ਸੁਖਾਣਾ, ਗੁਰਜੀਤ ਸਿੰਘ ਨੱਤ, ਬਲਜੀਤ ਸਿੰਘ ਹਲਵਾਰਾ, ਓ.ਐੱਸ.ਡੀ. ਪ੍ਰਭਦੀਪ ਸਿੰਘ ਨਾਰੰਗਵਾਲ, ਨਰਾਇਣ ਦੱਤ ਕੌਸ਼ਿਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਦੀ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਮਾਡਲ ਸਕੂਲ ਐਤੀਆਣਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।