02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਨੌਜਵਾਨ ਆਗੂ ਮਨਪ੍ਰੀਤ ਸਿੰਘ ਤਲਵੰਡੀ ਨੇ ਭਾਜਪਾ ਦਾ ਪੱਲਾ ਫੜਿਆ

ਅਜੀਤ ਡੈਸਕ 15-05-2026
ਰਾਏਕੋਟ, 14 ਮਈ (ਸੁਸ਼ੀਲ)-ਸੂਬੇ ਦੀ ਸਿਆਸਤ 'ਚ ਉਸ ਵੇਲੇ ਇਕ ਹੋਰ ਅਹਿਮ ਮੋੜ ਆ ਗਿਆ ਜਦੋਂ ਪੰਥਕ ਹਲਕੇ ਵਜੋਂ ਜਾਣੇ ਜਾਂਦੇ ਵਿਧਾਨ ਸਭਾ ਹਲਕਾ ਰਾਏਕੋਟ ਅਧੀਨ ਪੈਂਦੇ ਪੰਥਕ ਪਿੰਡ ਤਲਵੰਡੀ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਤਲਵੰਡੀ ਨੇ ਚੰਡੀਗੜ੍ਹ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਪ੍ਰਧਾਨ ਸ੍ਰੀ ਸੁਨੀਲ ਜਾਖੜ, ਵਰਕਿੰਗ ਪ੍ਰਧਾਨ ਅਸ਼ਵਨੀ ਸਰਮਾ, ਜਨਰਲ ਸਕੱਤਰ ਪਰਮਿੰਦਰ ਬਰਾੜ, ਜਨਰਲ ਸਕੱਤਰ ਪੰਜਾਬ ਅਨਿਲ ਸਰੀਨ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਉਨ੍ਹਾਂ ਦੀ ਭਾਜਪਾ ਵਿਚ ਸ਼ਮੂਲੀਅਤ ਨੂੰ ਲੁਧਿਆਣਾ ਦਿਹਾਤੀ ਅਤੇ ਸ਼ਹਿਰੀ ਖੇਤਰ ਅੰਦਰ ਪਾਰਟੀ ਦੀ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ | ਭਾਜਪਾ ਵਿਚ ਸ਼ਾਮਿਲ ਹੋਣ ਉਪਰੰਤ ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਆਉਣ ਵਾਲੇ ਸਮੇਂ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਭਾਜਪਾ ਆਗੂ ਦਿਨੇਸ਼ ਕੁਮਾਰ ਅਗਰਵਾਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਪਿਛਲੀ ਖ਼ਬਰ ਨਿਊ ਪੰਜਾਬ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਭਾਜਪਾ ਨੇ ਨਗਰ ਕੌਂਸਲ ਜਗਰਾਉਂ ਦੀਆਂ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।