02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਸੰਬੰਧੀ 21 ਤੋਂ 25 ਮਈ ਤੱਕ ਹੋਣਗੇ ਸਮਾਗਮ

ਅਜੀਤ ਡੈਸਕ 15-05-2026
ਜਗਰਾਉਂ, 14 ਮਈ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਨਿੱਘੀ ਯਾਦ ਵਿਚ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ 17ਵੀਂ ਬਰਸੀ ਨਮਿਤ 21 ਮਈ ਤੋਂ 25 ਮਈ 2026 ਤੱਕ ਉਨ੍ਹਾਂ ਤੋਂ ਵਰੋਸਾਏ ਅਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਏ ਜਾ ਰਹੇ ਹਨ | ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਦਲੇਰ ਸਿੰਘ ਲੁਧਿਆਣਾ ਅਤੇ ਮਨਿੰਦਰ ਸਿੰਘ ਮੰਨੀ ਕੈਲਪੁਰ ਨੇ ਦੱਸਿਆ ਕਿ ਮਹਾਂਪੁਰਖਾਂ ਦੀ ਯਾਦ ਵਿਚ 21 ਮਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਹੋਣਗੇ, ਇੰਨ੍ਹਾਂ ਦੇ ਭੋਗ 23 ਮਈ ਨੂੰ ਸਵੇਰੇ 9 ਵਜੇ ਪੈਣਗੇ | ਇਸ ਦਿਨ ਹੀ ਦੂਸਰੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਹੋਣਗੇ, ਜਿਨ੍ਹਾਂ ਦੇ ਭੋਗ 25 ਮਈ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਇਸ ਉਪਰੰਤ ਦੀਵਾਨ ਸਜਾਇਆ ਜਾਵੇਗਾ ਜਿਸ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਆਪਣੀਆਂ ਹਾਜ਼ਰੀਆਂ ਭਰਨਗੇ |
ਪਿਛਲੀ ਖ਼ਬਰ -ਜਗਰਾਉਂ ਨਗਰ ਕੌਂਸਲ ਚੋਣਾਂ- ਦੂਸਰੇ ਦਿਨ 2 ਉਮੀਦਵਾਰਾਂ ਨੇ ਕਾਗਜ਼ ਭਰੇ ਅਗਲੀ ਖ਼ਬਰ ਅਨਾਹਤ ਕੌਰ ਧਾਲੀਵਾਲ ਨੇ 12ਵੀਂ ਪ੍ਰੀਖਿਆ 'ਚ 98.2 ਫ਼ੀਸਦੀ ਅੰਕ ਲਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।