02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸੇਂਟ ਜੇਵੀਅਰ ਕਾਨਵੈਂਟ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ, ਸਿਰਜਨ ਹੇਅਰ ਨੇ 97.6 ਫ਼ੀਸਦੀ ਅੰਕ ਲਏ

ਅਜੀਤ ਡੈਸਕ 15-05-2026
ਭੂੰਦੜੀ, 14 ਮਈ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਦਾ ਸੀ.ਬੀ.ਐੱਸ.ਈ ਬੋਰਡ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਵਿਦਿਆਰਥਣ ਸਿਰਜਨ ਹੇਅਰ ਨੇ ਸੁਪਰ ਮੈਡੀਕਲ ਗਰੁੱਪ 'ਚੋਂ 97.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀ ਪਿ੍ੰਸੀਪਲ ਜਸਵੰਤ ਕੌਰ ਢੱਟ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ | ਉਨ੍ਹਾਂ ਦੱਸਿਆ ਕਿ ਬਾਰ੍ਹਵੀਂ ਜਮਾਤ ਵਿਚ ਸਿਰਜਨ ਹੇਅਰ ਨੇ 97.6 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ | ਸਹਿਜਪ੍ਰੀਤ ਕੌਰ ਨੇ 89 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਮਹਿਕਦੀਪ ਕੌਰ ਨੇ 88.2 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਸਿਰਜਨ ਹੇਅਰ ਨੇ ਬਾਇਓਲੋਜੀ ਵਿਚੋਂ 100, ਕੈਮਿਸਟਰੀ ਵਿਚੋਂ 98, ਫਿਜ਼ਿਕਸ ਵਿਚੋਂ 95, ਅੰਗਰੇਜ਼ੀ ਵਿਚੋਂ 96 ਅਤੇ ਪੰਜਾਬੀ ਵਿਚੋਂ 99 ਅੰਕ ਪ੍ਰਾਪਤ ਕਰਕੇ ਵਿਸ਼ੇਸ਼ ਪ੍ਰਦਰਸ਼ਨ ਕੀਤਾ | ਸਕੂਲ ਦੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਇੰਦਰਜੀਤ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਅਤੇ ਪਿ੍ੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਪੀਸ ਪਬਲਿਕ ਸਕੂਲ ਭਨੋਹੜ ਦਾ ਸੀ.ਬੀ.ਐੱਸ.ਈ. ਬੋਰਡ 12ਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਡੀ.ਏ.ਵੀ. ਸਕੂਲ ਦੀ ਵਿਦਿਆਰਥਣ ਮਹਿਕ ਨੇ 12ਵੀਂ ਪ੍ਰੀਖਿਆ 'ਚ 95 ਫ਼ੀਸਦੀ ਅੰਕ ਲਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।