01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਸੰਬੰਧੀ ਧਰਨਾ ਨੌਵੇਂ ਦਿਨ ਵੀ ਜਾਰੀ

ਅਜੀਤ ਡੈਸਕ 15-05-2026
ਜਗਰਾਉਂ, 14 ਮਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਭਰ ਦੇ ਸਫਾਈ ਸੇਵਕਾਂ ਅਤੇ ਮਿਉਂਸੀਪਲ ਕਾਮਿਆਂ ਦਾ ਆਪਣੀਆਂ ਮੰਗਾਂ ਸਬੰਧੀ ਸ਼ੁਰੂ ਕੀਤਾ ਸੰਘਰਸ਼ ਅੱਜ ਨੌਵੇਂ ਦਿਨ ਵਿਚ ਦਾਖ਼ਲ ਹੋ ਗਿਆ | ਨਗਰ ਕੌਂਸਲ ਜਗਰਾਉਂ ਵਿਖੇ ਧਰਨੇ 'ਤੇ ਬੈਠੇ ਸਫ਼ਾਈ ਸੇਵਕਾਂ ਨੂੰ ਰੋਜ਼ ਕਿਸਾਨ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਵੱਡਾ ਸਮਰਥਨ ਮਿਲ ਰਿਹਾ ਹੈ | ਸਫ਼ਾਈ ਸੇਵਕ ਯੂਨੀਅਨ ਪੰਜਾਬ ਬ੍ਰਾਂਚ ਜਗਰਾਉਂ ਦੇ ਸਕੱਤਰ ਰਜਿੰਦਰ ਕੁਮਾਰ ਨੇ ਕਿਹਾ ਕਿ ਸਰਕਾਰ ਆਪਣੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਰਾਹੀਂ ਝੂਠੇ ਲਾਰੇ, ਅਫਵਾਹਾਂ ਅਤੇ ਕਾਗਜ਼ੀ ਪੱਤਰਾਂ ਦਾ ਸਹਾਰਾ ਲੈ ਕੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜਿੰਨ੍ਹਾਂ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਦੌਰਾਨ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਪ੍ਰਧਾਨ ਅਸ਼ੋਕ ਸਰਵਾਨ, ਸਕੱਤਰ ਕਨਵੀਨਰ, ਰਮੇਸ਼ ਗੈਚੰਡ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸਰਪ੍ਰਸਤ ਕੁਲਦੀਪ ਸ਼ਰਮਾ ਨੇ ਸੰਘਰਸ਼ 'ਚ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਸਰਬਜੀਤ ਸਿੰਘ ਝਿੰਜਰ ਅਕਾਲੀ ਉਮੀਦਵਾਰਾਂ ਨੂੰ ਉਤਸ਼ਾਹਿਤ ਕਰਨ ਲਈ ਰਾਏਕੋਟ ਪੁੱਜੇ ਅਗਲੀ ਖ਼ਬਰ 'ਨਗਰ ਕੌਂਸਲ ਚੋਣਾਂ-2026' ਨਾਮਜ਼ਦਗੀਆਂ ਦਾਖ਼ਲ ਕਰਨ ਦੇ ਦੂਜੇ ਦਿਨ ਵੀ ਇਲੈਕਸ਼ਨ ਸੈੱਲ ਵਿਭਾਗ ਸੁੱਚੇ ਮੂੰਹ ਘਰ ਪਰਤਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।