26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਰੋਡਵੇਜ਼ ਮੁਲਾਜ਼ਮਾਂ ਵਲੋਂ ਮੰਗਾਂ ਸੰਬੰਧੀ ਜਗਰਾਉਂ ਵਿਖੇ ਗੇਟ ਰੈਲੀ

ਅਜੀਤ ਡੈਸਕ 16-05-2026
ਜਗਰਾਉਂ, 15 ਮਈ (ਹਰਵਿੰਦਰ ਸਿੰਘ ਖ਼ਾਲਸਾ)-ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਸੰਬੰਧੀ ਜਗਰਾਉਂ ਵਿਖੇ ਗੇਟ ਰੈਲੀ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੂਬਾ ਜੁਆਇੰਟ ਸਕੱਤਰ ਜਲੌਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ | ਸਰਕਾਰੀ ਬੱਸਾਂ ਪਾਉਣ ਵਿਚ ਚਾਰ ਸਾਲਾਂ ਤੋਂ ਫੇਲ੍ਹ ਸਰਕਾਰ ਹੁਣ ਵਿਭਾਗ 'ਚ ਕਿਲੋਮੀਟਰ ਸਕੀਮ ਪ੍ਰਾਈਵੇਟ ਮਾਲਕਾਂ ਦੀਆਂ ਬੱਸਾਂ ਪਾ ਕੇ ਨਿੱਜੀਕਰਨ ਕਰਨ ਵੱਲ ਤੁਰੀ ਹੈ | ਉਨ੍ਹਾਂ ਕਿਹਾ ਕਿ ਮੰਗਾਂ ਦਾ ਹੱਲ ਕਰਨ ਦੀ ਬਜਾਏ ਸਰਕਾਰ ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ 'ਤੇ ਪਰਚੇ ਦਰਜ ਕਰਕੇ ਜੇਲ੍ਹਾਂ ਵਿਚ ਬੰਦ ਕਰ ਰਹੀ ਹੈ | ਇਸ ਮੌਕੇ ਰੋਡਵੇਜ਼ ਦੇ ਮੁੱਖ ਦਫ਼ਤਰ ਵਲੋਂ ਵਲੋਂ ਜਾਰੀ ਕੀਤੇ ਗਏ ਸਪੈਸ਼ਲ ਕਾਡਰ ਪਾਲਸੀ ਦੇ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ | ਜਨਰਲ ਸਕੱਤਰ ਹਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਵਲੋਂ 18 ਮਈ ਨੂੰ ਮੀਟਿੰਗ ਕਰਕੇ ਕੋਈ ਠੋਸ ਹੱਲ ਨਹੀਂ ਕੱਢਿਆ ਜਾਂਦਾ ਤਾਂ ਤਰੁੰਤ ਹੜਤਾਲ ਸ਼ੁਰੂ ਕੀਤੀ ਜਾਵੇਗੀ | ਇਸ ਸਮੇਂ ਕੈਸ਼ੀਅਰ ਮੁਹੰਮਦ ਰਫ਼ੀ, ਦਵਿੰਦਰ ਸਿੰਘ ਭੀਮ, ਜਸਪਾਲ ਸਿੰਘ ਚੇਅਰਮੈਨ, ਜਗਦੇਵ ਸਿੰਘ, ਰਾਜ ਖ਼ਾਨ, ਸਤਨਾਮ ਸਿੰਘ, ਸਿੰਦਰਪਾਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਿਊ ਮਾਡਲ ਸਕੂਲ ਨੰਗਲ ਖੁਰਦ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਵੀ ਮੱਲਾਂ ਮਾਰੀਆਂ ਅਗਲੀ ਖ਼ਬਰ 'ਆਪ' ਦਾ ਮੈਂਬਰ ਪੰਚਾਇਤ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।