26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਿਊ ਮਾਡਲ ਸਕੂਲ ਨੰਗਲ ਖੁਰਦ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਵੀ ਮੱਲਾਂ ਮਾਰੀਆਂ

ਅਜੀਤ ਡੈਸਕ 16-05-2026
ਲੋਹਟਬੱਦੀ, 15 ਮਈ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੰਗਲ ਖੁਰਦ ਦੇ ਵਿਦਿਆਰਥੀਆਂ ਨੇ ਫਿਰ ਤੋਂ ਮੱਲਾਂ ਮਾਰੀਆਂ ਹਨ | ਪਿ੍ੰਸੀਪਲ ਮਨਿੰਦਰ ਕੌਰ ਸ਼ਾਹਪੁਰ ਅਤੇ ਵਾਈਸ ਪਿ੍ੰਸੀਪਲ ਹਰਕੇਵਲ ਸਿੰਘ ਸਾਹਪੁਰ ਨੇ ਦੱਸਿਆ ਕਿ 8ਵੀਂ, 10ਵੀਂ ਅਤੇ ਹੁਣ 12ਵੀਂ ਜਮਾਤ ਦੇ ਆਏ ਚੰਗੇ ਨਤੀਜਿਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਬਲਵੰਤ ਸਿੰਘ ਮੌੜ, ਤੇਜਾ ਸਿੰਘ ਗਰੇਵਾਲ (ਮੈਨੇਜਿੰਗ ਡਾਇਰੈਕਟਰ), ਗੁਰਪਾਲ ਸਿੰਘ ਗਰੇਵਾਲ ਅਤੇ ਗਗਨਦੀਪ ਕੌਰ ਗਰੇਵਾਲ (ਦੋਵੇਂ ਮੁੱਖ ਪ੍ਰਬੰਧਕਾਂ) ਦੀ ਅਗਵਾਈ 'ਚ ਵਿਦਿਆਰਥੀ ਆਪਣੀਆਂ ਮੰਜ਼ਿਲਾਂ ਨੂੰ ਸਰ ਕਰਨ ਲਈ ਅੱਗੇ ਵਧ ਰਹੇ ਹਨ | ਸਕੂਲ ਪੱਧਰ 'ਤੇ ਆਈਆਂ ਪੁਜੀਸ਼ਨਾਂ ਬਾਰੇ ਗੁਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਸਾਇੰਸ ਗਰੁੱਪ 'ਚੋਂ ਮਾਨਵ ਪੁੱਤਰ ਜੀਤ ਰਾਮ ਪੱਖੋਵਾਲ ਨੇ 91.60 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਅਵਨੀਤ ਕੌਰ ਪੁੱਤਰੀ ਕਮਲਜੀਤ ਸਿੰਘ ਪੱਖੋਵਾਲ ਨੇ 87.80 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਸੁਖਦੀਪ ਕੌਰ ਪੁੱਤਰੀ ਪਰਮਿੰਦਰ ਸਿੰਘ ਨੰਗਲ ਕਲਾਂ ਨੇ 87.20 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਹਿਊਮੈਨਟੀਜ਼ (ਆਰਟਸ) ਗਰੁੱਪ 'ਚ ਰਮਰੀਤ ਕੌਰ ਪੁੱਤਰੀ ਗੁਰਜੰਟ ਸਿੰਘ ਨੰਗਲ ਖੁਰਦ 74.06 ਪ੍ਰਤੀਸ਼ਤ ਨਾਲ ਪਹਿਲਾ, ਸਿਮਰਨਪ੍ਰੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਫੱਲੇਵਾਲ ਨੇ 74 ਪ੍ਰਤੀਸ਼ਤ ਨਾਲ ਦੂਜਾ ਜਦਕਿ ਸਿਮਰਨਦੀਪ ਕੌਰ ਪੁੱਤਰੀ ਗੋਪੀ ਚੰਦ ਫੱਲੇਵਾਲ ਨੇ 72.08 ਪ੍ਰਤੀਸ਼ਤ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ 'ਚ ਪਵਨਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ ਰਾਜਗੜ੍ਹ ਨੇ 78.20 ਪ੍ਰਤੀਸ਼ਤ ਨਾਲ ਪਹਿਲਾ, ਕੇਸ਼ਪਾਲ ਕੌਰ ਪੁੱਤਰੀ ਦਵਿੰਦਰ ਸਿੰਘ ਗੁੱਜਰਵਾਲ ਨੇ 78 ਪ੍ਰਤੀਸ਼ਤ ਨਾਲ ਦੂਜਾ ਸਥਾਨ ਜਦਕਿ ਰਾਧਿਕਾ ਪੁੱਤਰੀ ਪ੍ਰਵੀਨ ਕੁਮਾਰ ਸ਼ਰਮਾ ਰਾਜਗੜ੍ਹ ਨੇ 77.20 ਪ੍ਰਤੀਸ਼ਤ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਵਿੱਦਿਅਕ ਅਦਾਰੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਖੁਸ਼ੀ 'ਚ ਸਕੂਲ ਪ੍ਰਬੰਧਕ ਗਗਨਦੀਪ ਕੌਰ ਗਰੇਵਾਲ ਅਤੇ ਪਿ੍ੰਸੀਪਲ ਮਨਿੰਦਰ ਕੌਰ ਸਾਹਪੁਰ, ਵਾਈਸ ਪਿ੍ੰਸੀਪਲ ਹਰਕੇਵਲ ਸਿੰਘ ਸਾਹਪੁਰ, ਮਲਕੀਤ ਸਿੰਘ, ਬਲਵਿੰਦਰ ਕੌਰ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਪਿੰਡ ਜਲਾਲਦੀਵਾਲ ਦੀ ਵਿਦਿਆਰਥਣ ਜਸਮੀਤ ਕੌਰ ਨੇ ਬਾਰ੍ਹਵੀਂ ਸ਼੍ਰੇਣੀ ਦੇ ਕਾਮਰਸ ਗਰੁੱਪ 'ਚ 92.8 ਫ਼ੀਸਦੀ ਅੰਕ ਪ੍ਰਾਪਤ ਕ... ਅਗਲੀ ਖ਼ਬਰ ਰੋਡਵੇਜ਼ ਮੁਲਾਜ਼ਮਾਂ ਵਲੋਂ ਮੰਗਾਂ ਸੰਬੰਧੀ ਜਗਰਾਉਂ ਵਿਖੇ ਗੇਟ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।