26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜਗਰਾਉਂ ਵਿਖੇ ਤੀਸਰੇ ਦਿਨ 42 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ

ਅਜੀਤ ਡੈਸਕ 16-05-2026
ਜਗਰਾਉਂ, 15 ਮਈ (ਸ਼ਮਸ਼ੇਰ ਸਿੰਘ ਗਾਲਿਬ)-26 ਮਈ ਨੂੰ ਰਾਜ 'ਚ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਸੰਬੰਧ 'ਚ ਉਮੀਦਵਾਰਾਂ ਵਲੋਂ ਕਾਗਜ਼ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ | ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ 42 ਉਮੀਦਵਾਰਾਂ ਵਲੋਂ ਐੱਸ.ਡੀ.ਐੱਮ. ਦਫ਼ਤਰ ਜਗਰਾਉਂ ਵਿਖੇ ਚੋਣ ਸੈੱਲ ਦੇ ਇੰਚਾਰਜ ਮੋਹਿਤ ਕੁਮਾਰ, ਮਾਰਕੀਟ ਕਮੇਟੀ ਦੇ ਸੈਕਟਰੀ ਕਮਲਜੀਤ ਕਲਸੀ ਦੇ ਕੋਲ ਆਪਣੇ ਕਾਗਜ਼ ਦਾਖ਼ਲ ਕੀਤੇ ਗਏ ਹਨ | ਇੰਨ੍ਹਾਂ 'ਚ ਅਕਾਲੀ ਦਲ ਦੇ 10, ਕਾਂਗਰਸ ਦੇ 11, ਭਾਜਪਾ ਦੇ 13, ਬਸਪਾ ਦੇ 2 ਅਤੇ 6 ਆਜ਼ਾਦ ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ | ਵੱਡੀਆਂ ਪਾਰਟੀਆਂ ਦੇ ਸਾਰੇ ਉਮੀਦਵਾਰਾਂ ਨੇ ਢੋਲ ਵਜਾ ਕੇ ਅੱਜ ਕਾਗਜ਼ ਦਾਖ਼ਲ ਕੀਤੇ | ਅਕਾਲੀ ਦਲ ਨੇ ਨਗਰ ਕੌਂਸਲ ਚੋਣਾਂ 'ਚ ਪਹਿਲ ਕਰਦਿਆਂ ਸਾਬਕਾ ਵਿਧਾਇਕ ਕਲੇਰ ਦੀ ਅਗਵਾਈ 'ਚ ਕੁਝ ਦਿਨ ਪਹਿਲਾਂ ਹੀ ਉਮੀਦਵਾਰ ਐਲਾਨ ਦਿੱਤੇ ਸਨ | ਅੱਜ ਅਕਾਲੀ ਦਲ ਦੇ ਉਮੀਦਵਾਰਾਂ ਦੇ ਕਾਗਜ਼ ਭਰਨ ਸਮੇਂ ਸਾਬਕਾ ਵਿਧਾਇਕ ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਵਰਕਰਾਂ ਦੇ ਵੱਡੇ ਕਾਫ਼ਲੇ ਨਾਲ ਪਹੁੰਚੇ | ਉਨ੍ਹਾਂ ਉਮੀਦਵਾਰਾਂ ਦੀ ਹੌਂਸਲਾ ਅਫ਼ਜਾਈ ਕੀਤੀ | ਇਸ ਮੌਕੇ ਕਾਂਗਰਸ ਹਲਕਾ ਇੰਚਾਰਜ ਜਗਤਾਰ ਸਿੰਘ ਹਿੱਸੋਵਾਲ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ: ਰਾਜਿੰਦਰ ਸ਼ਰਮਾ, ਕੁੰਵਰ ਨਰਿੰਦਰ ਸਿੰਘ, ਭਾਜਪਾ ਆਗੂ ਅਜੀਤ ਸਿੰਘ ਅਖਾੜਾ, ਬਸਪਾ ਦੇ ਆਗੂ ਰਛਪਾਲ ਸਿੰਘ ਗਾਲਿਬ ਆਦਿ ਆਗੂਆਂ ਨੇ ਆਪਣੇ-ਆਪਣੇ ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਕਰਵਾਏ | ਇਸ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਸਮਰਥਕ ਹਾਜ਼ਰ ਸਨ | ਰਿਟਰਨਿੰਗ ਅਫ਼ਸਰ ਰਵੀ ਚੋਪੜਾ ਨੇ ਦੱਸਿਆ ਕਿ ਅੱਜ 42 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ ਹਨ ਅਤੇ ਅੱਜ ਤੀਸਰੇ ਦਿਨ ਤੱਕ ਨਾਮਜ਼ਦਗੀਆਂ ਭਰਨ ਵਾਲੇ ਉਮੀਦਵਾਰਾਂ ਦੀ ਗਿਣਤੀ 44 ਹੋ ਗਈ ਹੈ |
ਨਗਰ ਕੌਂਸਲ ਜਗਰਾਉਂ ਦੇ 8 ਵਾਰਡਾਂ ਤੋਂ ਕਾਂਗਰਸੀ ਉਮੀਦਵਾਰਾਂ ਨੇ
ਪਿਛਲੀ ਖ਼ਬਰ ਪ੍ਰਵਾਸੀ ਭਾਰਤੀ ਵਲੋਂ ਸਰਕਾਰੀ ਸਕੂਲ ਸਰਹਾਲ ਕਾਜ਼ੀਆਂ ਸਕੂਲ ਨੂੰ ਵਾਟਰ ਕੂਲਰ ਭੇਟ ਅਗਲੀ ਖ਼ਬਰ ਲੁਧਿਆਣਾ ਐੱਨ.ਐੱਚ. ਸੜਕ ਸਾਹਮਣੇ ਸ਼ਰਾਬ ਦਾ ਠੇਕਾ, ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਉਲੰਘਣਾ!

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।