23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਅਕਾਲੀ ਦਲ ਦੇ 2 ਸਾਬਕਾ ਕੌਂਸਲਰ 'ਆਪ' ਵਿਚ ਸ਼ਾਮਿਲ

ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ 'ਚ ਸਿਆਸੀ ਪਾਰਟੀਆਂ ਵਲੋਂ ਇਕ-ਦੂਜੇ ਦੇ ਪਾਰਟੀ ਵਰਕਰਾਂ ਨਾਲ ਤੋੜ-ਵਿਛੋੜਾ ਕਰਕੇ ਆਪਣੀਆਂ ਪਾਰਟੀਆਂ 'ਚ ਸ਼ਾਮਿਲ ਕਰਨ ਦਾ ਸਿਲਸਿਲਾ ਜਾਰੀ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਬੰਧਿਤ 1 ਸਾਬਕਾ ਕੌਂਸਲਰ ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਿਤ 1 ਕੌਂਸਲਰ ਨੂੰ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਸਾਬਕਾ ਕੌਂਸਲਰ ਗਿਆਨੀ ਜਸਮੇਲ ਸਿੰਘ ਤੇ ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਗੋਰਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਮਨੋਹਰ ਲਾਲ ਲਾਡੀ, ਬਲਵੰਤ ਸਿੰਘ ਜੰਟਾ, ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਸਾਬਕਾ ਕੌਂਸਲਰ ਸੁਰਜੀਤ ਸਿੰਘ ਸਮੇਤ 'ਆਪ' ਪਾਰਟੀ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਬੀਕੇਯੂ (ਰਾਜੇਵਾਲ) ਦਾ ਜਥਾ ਚੰਡੀਗੜ੍ਹ ਰੋਸ ਮਾਰਚ ਲਈ ਰਵਾਨਾ ਅਗਲੀ ਖ਼ਬਰ 'ਆਪ' ਦੇ ਪ੍ਰਧਾਨ ਬੇਅੰਤ ਸਿੰਘ ਬੰਟੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ, ਉਮੀਦਵਾਰ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।