23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬੀਕੇਯੂ (ਰਾਜੇਵਾਲ) ਦਾ ਜਥਾ ਚੰਡੀਗੜ੍ਹ ਰੋਸ ਮਾਰਚ ਲਈ ਰਵਾਨਾ

ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਦੀ ਅਗਵਾਈ ਹੇਠ ਚੰਡੀਗੜ੍ਹ ਰੋਸ ਮਾਰਚ ਵਿਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਜੱਥਾ ਰਵਾਨਾ ਹੋਇਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਬਾਰੇ ਜਾਰੀ ਕੀਤੇ ਗਏ ਪੰਜਾਬ ਵਿਰੋਧੀ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਚੰਡੀਗੜ੍ਹ ਰਾਜ ਭਵਨ ਘੇਰਨ ਦੇ ਦਿੱਤੇ ਗਏ ਸੱਦੇ ਨੂੰ ਸਫ਼ਲ ਬਣਾਉਣ ਲਈ ਬੀਕੇਯੂ (ਰਾਜੇਵਾਲ) ਵਲੋਂ ਵੱਡੀ ਪੱਧਰ 'ਤੇ ਕਿਸਾਨਾਂ ਤੇ ਲੋਕਾਂ ਨੂੰ ਲਾਮਬੰਦ ਕੀਤਾ ਗਿਆ ਹੈ ਤਾਂ ਜੋ ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਮਨਸੂਬੇ ਨੂੰ ਰੱਦ ਕਰਵਾਇਆ ਜਾ ਸਕੇ | ਇਸ ਮੌਕੇ ਅਵਤਾਰ ਸਿੰਘ ਤੱਤਲਾ, ਕਰਨਜੀਤ ਸਿੰਘ ਤੱਤਲਾ, ਚੌਧਰੀ ਬੂਟਾ ਸਿੰਘ, ਹਰਜਿੰਦਰ ਸਿੰਘ ਕਲਕੱਤੇ ਵਾਲੇ, ਪੰਡਿਤ ਕਿ੍ਸ਼ਨ ਸ਼ਰਮਾ, ਮਿਸਤਰੀ ਕਾਂਤਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਅਕਾਲੀ ਦਲ ਦੇ 2 ਸਾਬਕਾ ਕੌਂਸਲਰ 'ਆਪ' ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।