23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੀ.ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਜਗਰਾਉਂ, 15 ਮਈ (ਵਿਨੋਦ ਕੁਮਾਰ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਪੀ.ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦਾ ਨਤੀਜਾ ਸ਼ਾਨਦਾਰ ਰਿਹਾ | ਆਰਟਸ ਗਰੁੱਪ ਵਿਚੋਂ ਅੰਕੁਰਪ੍ਰੀਤ ਨੇ 94.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਿਮਰਨਜੀਤ ਕੌਰ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਹਰਮਨਦੀਪ ਕੌਰ ਨੇ 88.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ ਗਰੁੱਪ ਵਿਚ ਮਨਵੀਰ ਕੌਰ ਨੇ 91.2 ਫ਼ੀਸਦੀ ਅੰਕ ਪ੍ਰਾਪਤ ਪਹਿਲਾ ਸਥਾਨ ਹਾਸਲ ਕੀਤਾ | ਕਾਮਰਸ਼ ਗਰੁੱਪ ਵਿਚੋਂ ਰਮਨਜੋਤ ਕੌਰ ਨੇ 83 ਪ੍ਰਤੀਸ਼ਤ, ਗਗਨਪ੍ਰੀਤ ਕੌਰ ਨੇ 81.1 ਪ੍ਰਤੀਸ਼ਤ ਅਤੇ ਸੁਖਪ੍ਰੀਤ ਕੌਰ ਨੇ 80 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਮੈਡਮ ਰੁਪਿੰਦਰ ਕੌਰ ਗਿੱਲ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਪ੍ਰੋ: ਐੱਚ.ਐੱਸ. ਡਿੰਪਲ ਨੇ ਵੀ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਬਿਕਰਮਜੀਤ ਸਿੰਘ ਖ਼ਾਲਸਾ ਨੇ ਡੀ.ਐੱਸ.ਪੀ. ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਬੀਕੇਯੂ (ਰਾਜੇਵਾਲ) ਦਾ ਜਥਾ ਚੰਡੀਗੜ੍ਹ ਰੋਸ ਮਾਰਚ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।