22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਸੰਸਥਾ ਦੇ ਪਿ੍ੰਸੀਪਲ ਬਲਦੇਵ ਦਾਸ ਬਾਵਾ, ਮੈਡਮ ਜਸਮਿੰਦਰ ਕੌਰ, ਮੈਡਮ ਦਲਵੀਰ ਕੌਰ ਅਤੇ ਸਮੂਹ ਅਧਿਆਪਕ | ਤਸਵੀਰ: ਤੇਜਿੰਦਰ ਸਿੰਘ ਚੱਢਾ <br/> 16-05-2026
ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਸੀ.ਬੀ.ਐੱਸ.ਈ. ਨਵੀਂ ਦਿੱਲੀ ਵਲੋਂ 12ਵੀ ਕਲਾਸ ਦੇ ਐਲਾਨੇ ਨਤੀਜੇ 'ਚ ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕਲ ਤਲਵੰਡੀ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਪਿ੍ੰਸੀਪਲ ਬਲਦੇਵ ਦਾਸ ਬਾਵਾ ਨੇ ਦੱਸਿਆ ਕਿ ਸਾਇੰਸ ਗਰੁੱਪ 'ਚੋਂ ਹਰਮੀਨ ਕੌਰ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਚਰਨਸ਼ਰਨਪ੍ਰੀਤ ਸਿੰਘ ਪੰਨੂ ਨੇ 95 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਮਨਵੀਰ ਕੌਰ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ, ਕਮਲਪ੍ਰੀਤ ਕੌਰ ਤੇ ਜਸ਼ਨਦੀਪ ਕੌਰ ਨੇ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਾਮਰਸ 'ਚੋਂ ਜਸ਼ਨਪ੍ਰੀਤ ਸਿੰਘ ਨੇ 79.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਮਨਦੀਪ ਕੌਰ ਨੇ 75.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਜਗਦੀਪ ਸਿੰਘ ਢੱਟ ਨੇ 74.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਤੇ ਅਰਮਾਨਪ੍ਰੀਤ ਸਿੰਘ ਨੇ 73 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰਟਸ ਵਿਚੋਂ ਜਸਕੀਰਤ ਸਿੰਘ ਨੇ 83.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਬਲਕਰਨ ਸਿੰਘ ਨੇ 80.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ, ਰਾਜਕਰਨ ਸਿੰਘ ਨੇ 72 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਅਤੇ ਰਾਜਵੀਰ ਸਿੰਘ ਨੇ 69 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ | ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਚੰਗੇ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਬਲਦੇਵ ਦਾਸ ਬਾਵਾ ਨੇ ਪਹਿਲੀਆਂ ਪੁਜੀਸ਼ਨਾਂ 'ਤੇ ਆਉਣ ਵਾਲੇ ਅਤੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ | ਉਨ੍ਹਾਂ ਸਾਰੇ ਸਟਾਫ਼ ਦੀ ਵਧੀਆ ਕਾਰਗੁਜਾਰੀ ਦੀ ਸ਼ਲਾਘਾ ਕੀਤੀ | ਇਸ ਮੌਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਸੰਸਥਾ ਦੇ ਪਿ੍ੰਸੀਪਲ ਬਲਦੇਵ ਦਾਸ ਬਾਵਾ ਦੀ ਅਗਵਾਈ ਮੈਡਮ ਜਸਮਿੰਦਰ ਕੌਰ, ਦਲਵੀਰ ਕੌਰ, ਸੁਖਦੀਪ ਕੌਰ, ਅੰਮਿ੍ਤਪਾਲ ਕੌਰ, ਹਰਮਨਦੀਪ ਕੌਰ, ਅਵਲੀਨ ਕੌਰ, ਗੁਰਿੰਦਰਪਾਲ ਸਿੰਘ, ਗੁਰਚਰਨ ਸਿੰਘ ਤੇ ਹਰਪ੍ਰੀਤ ਸਿੰਘ ਵਲੋਂ ਕਰਵਾਇਆ ਗਿਆ |
ਪਿਛਲੀ ਖ਼ਬਰ ਜੀ.ਐੱਚ.ਜੀ. ਖ਼ਾਲਸਾ ਸ:ਸ:ਸ: ਗੁਰੂਸਰ ਸੁਧਾਰ ਦਾ ਦਸਵੀਂ, ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਕਾਮਰੇਡ ਸੇਖੋਂ ਵਲੋਂ ਮਿਊਾਸਪਲ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਸਕੱਤਰੇਤ ਮੈਂਬਰਾਂ ਨਾਲ ਵਰਚੂਅਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।