22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਸੁਸ਼ੀਲ)-ਨੇੜਲੇ ਪਿੰਡ ਤਲਵੰਡੀ ਰਾਏ ਦੇ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਅਤੇ ਵਾਈਸ ਪਿ੍ੰਸੀਪਲ ਗੁਰਜੀਤ ਕੌਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਬਹੁਤ ਵਧੀਆ ਆਇਆ ਹੈ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਮਾਣ ਵਧਾਇਆ ਹੈ | ਉਨ੍ਹਾਂ ਦੱਸਿਆ ਕਿ ਐਲਾਨੇ ਗਏ ਨਤੀਜੇ ਵਿੱਚ ਸਕੂਲ ਦੇ ਕਾਮਰਸ ਗਰੁੱਪ ਵਿਚੋਂ ਵਿਦਿਆਰਥੀ ਅਰਮਨਪ੍ਰੀਤ ਸਿੰਘ ਨੇ ਪਹਿਲਾ, ਵਿਦਿਆਰਥਣ ਨਵਨੀਤ ਕੌਰ ਨੇ ਦੂਜਾ ਅਤੇ ਵਿਦਿਆਰਥਣ ਨਵਨੀਤ ਸ਼ਰਮਾਂ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਆਰਟਸ ਗਰੁੱਪ ਵਿਚ ਵਿਦਿਆਰਥਣ ਹਰਜਸਲੀਨ ਕੌਰ ਨੇ ਪਹਿਲਾ, ਵਿਦਿਆਰਥਣ ਨਵਪ੍ਰੀਤ ਕੌਰ ਨੇ ਦੂਜਾ ਅਤੇ ਨੇਹਾ ਜੋਸ਼ੀ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਮਨਪ੍ਰੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਨੇ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਦੀ ਬੱਸੀਆਂ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਨਵੀਂ ਬਣੀ ਇਮਾਰਤ ਦਾ ਰਸਮੀ ਉਦਘਾਟਨ ਅਗਲੀ ਖ਼ਬਰ ਚੌਧਰੀ ਮੀਨਾ ਸੂੰਢ ਦੇ ਹਲਕਾ ਇੰਚਾਰਜ ਦੀ ਨਿਯੁਕਤੀ 'ਤੇ ਕਾਂਗਰਸੀ ਵਰਕਰਾਂ 'ਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।