21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਸੰਬੰਧੀ 3 ਰੋਜ਼ਾ ਸਮਾਗਮ ਸ਼ੁਰੂ

ਅਜੀਤ ਡੈਸਕ 16-05-2026
ਜਗਰਾਉਂ, 15 ਮਈ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਤਿੰਨ ਰੋਜ਼ਾ ਸਮਾਗਮ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ 15 ਮਈ 2026 ਤੋਂ ਸ਼ੁਰੂ ਹੋ ਰਹੇ ਹਨ, ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਸਮਾਗਮ 'ਚ ਸ਼ਾਮਿਲ ਹੋਣ ਲਈ ਦੇਸ਼-ਵਿਦੇਸ਼ ਤੋਂ ਸੰਗਤਾਂ ਦਾ ਆਉਣਾ ਸ਼ੁਰੂ ਹੋ ਗਿਆ ਹੈ | ਇਹ ਸਮਾਗਮ ਮਹਾਂਪੁਰਖਾਂ ਤੋਂ ਵਰੋਸਾਏ ਅਤੇ ਭਤੀਜੇ ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ 15 ਮਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ 17 ਮਈ ਸਵੇਰੇ 9 ਵਜੇ ਪੈਣ ਉਪਰੰਤ ਦੀਵਾਨ ਸਜਾਏ ਜਾਣਗੇ | ਇਸ ਸਮਾਗਮ 'ਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਆਪਣੇ-ਆਪਣੇ ਢੰਗ ਨਾਲ ਸ਼ਰਧਾ ਦੇ ਫੁੱਲ ਭੇਟ ਕਰਨਗੇ | ਸਮਾਗਮ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮੈਡੀਕਲ ਕੈਂਪ ਵੀ ਲਾ ਕੇ ਮਾਹਿਰ ਡਾਕਟਰ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣਗੇ | ਇਸ ਤੋਂ ਇਲਾਵਾ ਮਹਾਂਪੁਰਖਾਂ ਦੀ ਯਾਦ 'ਚ ਸੰਤ ਬਾਬਾ ਬਲਜੀਤ ਸਿੰਘ ਨਾਨਕਸਰ ਵਾਲਿਆਂ ਦੀ ਪ੍ਰੇਰਣਾ ਨਾਲ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਕੈਨੇਡਾ ਵਿਖੇ ਵੀ 22 ਮਈ ਤੋਂ 24 ਮਈ ਤੱਕ ਸਮਾਗਮ ਹੋਵੇਗਾ |
ਪਿਛਲੀ ਖ਼ਬਰ ਐੱਸ.ਜੀ.ਜੀ. ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਦੀ ਬੱਸੀਆਂ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਨਵੀਂ ਬਣੀ ਇਮਾਰਤ ਦਾ ਰਸਮੀ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।