21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਐੱਸ.ਜੀ.ਜੀ. ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਸੁਸ਼ੀਲ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐੱਸ.ਜੀ.ਜੀ ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ (ਰਾਏਕੋਟ) ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਸਕੂਲ ਪਿ੍ੰਸੀਪਲ ਡਾ. ਮਨਦੀਪ ਸਿੰਘ ਚਾਹਲ ਨੇ ਦੱਸਿਆ ਕਿ ਬਾਰਵੀਂ ਜਮਾਤ ਦੇ ਸਇੰਸ ਗੁਰਪ ਦੇ ਨਾਨ- ਮੈਡੀਕਲ ਵਿੱਚੋ ਵਿਦਿਆਰਥਣ ਯਾਸ਼ੀਕਾ ਸਪੁੱਤਰੀ ਰਿਸ਼ੀ ਸ਼ਰਮਾ ਨੇ 441/500 (88.2 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਮਹਿਕਦੀਪ ਕੌਰ ਸਪੁੱਤਰੀ ਜਗਤਾਰਨ ਸਿੰਘ ਨੇ 400/500 (80 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਜਾ ਅਤੇ ਪ੍ਰਭਜੋਤ ਕੌਰ ਸਪੁੱਤਰੀ ਜਸਪਾਲ ਸਿੰਘ ਨੇ 399/500 (79.8 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਸਕੂਲ਼ ਵਿੱਚੋ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ ਗਰੁੱਪ ਮੈਡੀਕਲ ਵਿਚੋਂ ਵਿਦਿਆਰਥਣ ਬਵਲੀਨ ਕੌਰ ਸਪੁੱਤਰੀ ਸਰਬਜੀਤ ਸਿੰਘ ਨੇ 425/500 (85 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਸਕੂਲ ਵਿਚੋ ਪਹਿਲਾ, ਮੁਸਕਾਨ ਸਪੁੱਤਰੀ ਰਾਕੇਸ਼ ਕੁਮਾਰ ਨੇ 414/500 (82.8 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਲਵਦੀਪ ਸਪੁੱਤਰੀ ਗੌਰਵ ਕੁਮਾਰ 413/500 (82.6 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਸਕੂਲ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ, ਕਾਮਰਸ ਗਰੁਪ ਦੇ ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ | ਆਰਟਸ ਗਰੁੱਪ 'ਚੋ ਐਸ਼ਮੀਨ ਕੌਰ ਰਾਸ਼ਪਲ ਸਿੰਘ ਨੇ 439/500 (87.8 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਸਕੂਲ ਵਿਚੋ ਪਹਿਲਾ ਸਥਾਨ, ਅਰਸ਼ਪ੍ਰੀਤ ਕੌਰ ਸਪੁੱਤਰੀ ਕਸ਼ਮੀਰ ਸਿੰਘ ਨੇ 400/500 ਅੰਕ ਪ੍ਰਾਪਤ ਕਰਕੇ ਸਕੂਲ ਵਿਚੋ ਦੂਜਾ ਸਥਾਨ ਅਤੇ ਅਮਨਪ੍ਰੀਤ ਕੌਰ ਸਪੁੱਤਰੀ ਹਰਦੀਪ ਸਿੰਘ ਨੇ 394/500 (78.8 ਪ੍ਰਤੀਸ਼ਤ) ਅੰਕ ਪ੍ਰਾਪਤ ਕਰਕੇ ਸਕੂਲ ਵਿਚੋ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀਆ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਾ ਪਾਸ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸ਼ਾਨਦਾਰ ਨਤੀਜੇ ਲਈ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ਤੀਸ ਅੱਗਰਵਾਲ, ਰਾਜ ਕੁਮਾਰ ਰਾਜੂ, ਨੀਰਜ ਗੁਪਤਾ ਨੇ ਸਕੂਲ ਪਿ੍ੰਸੀਪਲ ਮਨਦੀਪ ਸਿੰਘ ਚਾਹਲ, ਵਾਈਸ ਪਿ੍ੰਸੀਪਲ ਸੁਨੀਲ ਸ਼ਰਮਾ ਅਤੇ ਸਕੂਲ ਅਧਿਆਪਕਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਕਰਵਾਈ ਮਿਹਨਤ ਸਦਕਾ ਹੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਮੌਕੇ ਉਨ੍ਹਾਂ ਸਫ਼ਲ ਹੋਣ ਵਾਲੇ ਸਮੂਹ ਵਿਦਿਆਰਥੀਆਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਕਾਲਜ ਰਾਏਕੋਟ ਵਿਖੇ 'ਅੰਤਰਰਾਸ਼ਟਰੀ ਨਰਸਿੰਗ ਡੇਅ' ਮਨਾਇਆ ਅਗਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਸੰਬੰਧੀ 3 ਰੋਜ਼ਾ ਸਮਾਗਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।