21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਹਲਵਾਰਾ ਹਵਾਈ ਅੱਡੇ 'ਤੇ ਆਰੰਭਤਾ ਦੀ ਅਰਦਾਸ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਕੀਤੀ

ਅਜੀਤ ਡੈਸਕ 16-05-2026
ਹਲਵਾਰਾ, 15 ਮਈ (ਮਨਦੀਪ ਸਿੰਘ ਉੱਭੀ)-ਪੰਜਾਬ ਦੇ ਮਾਨਚੈਸਟਰ ਸ਼ਹਿਰ ਵਜੋਂ ਜਾਣੇ ਜਾਂਦੇ ਲੁਧਿਆਣਾ ਸ਼ਹਿਰ ਨੂੰ ਵੱਡੀ ਸੌਗਾਤ ਮਿਲੀ ਹੈ ਤੇ ਚਿਰਾਂ ਤੋਂ ਉਡੀਕੇ ਜਾ ਰਹੇ ਏਅਰਪੋਰਟ ਤੋਂ ਉਡਾਣਾ ਦਾ ਕੰਮ ਸ਼ੁਰੂ ਹੋ ਗਿਆ ਹੈ | ਹਲਵਾਰਾ ਅੱਡੇ ਤੋਂ ਦਿੱਲੀ ਲਈ ਏਅਰ ਇੰਡੀਆ ਦੀ ਉਡਾਣਾਂ ਦੀ ਆਰੰਭਤਾ ਤੋਂ ਪਹਿਲਾਂ ਅਰਦਾਸ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੇ ਕੀਤੀ ਅਤੇ ਜੈਕਾਰਿਆ ਦੀ ਗੂੰਜ ਗੁਰੂ ਸਾਹਿਬ ਦਾ ਓਟ ਆਸਰਾ ਲਿਆ | ਇਸ ਮੌਕੇ ਸੰਤ ਬਾਬਾ ਸੁਖਬੀਰ ਸਿੰਘ ਖ਼ਾਲਸਾ ਸਰਪ੍ਰਸਤ ਗੁਰਦੁਆਰਾ ਗੁਰੂ ਨਾਨਕ ਸਿਮਰਨ ਕੇਂਦਰ ਅਤੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਹਲਵਾਰਾ ਏਅਰਪੋਰਟ ਤੋਂ ਪਹਿਲੀ ਉਡਾਨ ਵਿਚ ਸਫ਼ਰ ਕਰਨ ਜਾ ਰਹੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ, ਸੰਤ ਦੀਪਕ ਸਿੰਘ ਦੌਧਰ, ਕ੍ਰਿਸ਼ਨ ਕੁਮਾਰ ਬਾਵਾ ਸਰਪ੍ਰਸਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ, ਜਸਵੰਤ ਸਿੰਘ ਛਾਪਾ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਲੁਧਿਆਣਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਬੀਬੀ ਕਰਮਜੀਤ ਕੌਰ ਛੰਦੜਾ, ਕਰਨੈਲ ਸਿੰਘ ਗਿੱਲ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਸਮੇਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਅਤੇ ਕੌਮੀ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਤੋਂ ਉਡਾਨ ਦੀ ਸ਼ੁਰੂਆਤ ਪੰਜਾਬ ਲਈ ਸ਼ੁਭ ਸ਼ਗਨ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਵਾਸੀ ਪੰਜਾਬੀਆਂ, ਵਪਾਰੀ ਵਰਗ, ਕਿਸਾਨਾਂ ਨੂੰ ਵਿਸ਼ੇਸ਼ ਲਾਭ
ਪਿਛਲੀ ਖ਼ਬਰ ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਦੀ ਵਿਦਿਆਰਥਣ ਆਂਚਲ ਗਰਗ ਨੇ ਪੰਜਾਬ ਯੂਨੀਵਰਸਿਟੀ ਦੀ ਫਾਈਨਲ ਪ੍ਰੀਖਿਆ... ਅਗਲੀ ਖ਼ਬਰ ਲੱਜਿਆਵਤੀ ਜੈਨ ਮੈਮੋਰੀਅਲ ਨਰਸਿੰਗ ਕਾਲਜ ਰਾਏਕੋਟ ਵਿਖੇ 'ਅੰਤਰਰਾਸ਼ਟਰੀ ਨਰਸਿੰਗ ਡੇਅ' ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।