21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ ਦੀ ਵਿਦਿਆਰਥਣ ਆਂਚਲ ਗਰਗ ਨੇ ਪੰਜਾਬ ਯੂਨੀਵਰਸਿਟੀ ਦੀ ਫਾਈਨਲ ਪ੍ਰੀਖਿਆ 'ਚ ਦੂਜਾ ਸਥਾਨ ਹਾਸਿਲ ਕੀਤਾ

ਅਜੀਤ ਡੈਸਕ 16-05-2026
ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਬੀ.ਏ. ਐੱਲ.ਐੱਲ.ਬੀ. (ਆਨਰਜ਼) 7ਵੇਂ ਸਮੈਸਟਰ ਦੀ ਵਿਦਿਆਰਥਣ ਆਂਚਲ ਗਰਗ ਨੇ ਦਸੰਬਰ 2025 ਵਿਚ ਹੋਈ ਪੰਜਾਬ ਯੂਨੀਵਰਸਿਟੀ ਦੀ ਫਾਈਨਲ ਪ੍ਰੀਖਿਆ ਵਿਚ ਦੂਜਾ ਸਥਾਨ ਹਾਸਲ ਕਰਕੇ ਜੀ.ਐੱਚ.ਜੀ. ਇੰਸਟੀਚਿਊਟ ਆਫ ਲਾਅ ਸਿੱਧਵਾਂ ਖੁਰਦ (ਸਿੱਧਵਾਂ ਲਾਅ ਕਾਲਜ) ਦਾ ਨਾਮ ਰੌਸ਼ਨ ਕੀਤਾ ਹੈ | ਪੰਜਾਬ ਯੂਨੀਵਰਸਿਟੀ ਵਲੋਂ ਕਰਵਾਈਆਂ ਗਈਆਂ ਬੀ.ਏ.ਐੱਲ.ਐੱਲ.ਬੀ. (ਆਨਰਜ਼) 7ਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿਚ ਆਂਚਲ ਗਰਗ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 600 ਵਿਚੋਂ 485 ਅੰਕ ਪ੍ਰਾਪਤ ਕੀਤੇ ਅਤੇ ਯੂਨੀਵਰਸਿਟੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਪਿ੍ੰਸੀਪਲ ਪ੍ਰੋ. (ਡਾ.) ਸ਼ਵੇਤਾ ਢੰਡ ਨੇ ਦੱਸਿਆ ਕਿ ਨੈੱਕ ਵਲੋਂ ਪ੍ਰਮਾਣਿਤ ਅਤੇ ਬਾਰ ਕੌਂਸਲ ਆਫ ਇੰਡੀਆ ਤੋਂ ਮਨਜ਼ੂਰਸ਼ੁਦਾ ਇਹ ਸੰਸਥਾ, ਜੋ ਕਿ ਸ਼੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੀ ਹੈ, ਅਕਾਦਮਿਕ ਉਤਕਿ੍ਸ਼ਟਤਾ ਦੀ ਪ੍ਰੰਪਰਾ ਨੂੰ ਲਗਾਤਾਰ ਕਾਇਮ ਰੱਖ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਉਪਲੱਬਧੀ ਨਾਲ ਸੰਸਥਾ ਦੀ ਸ਼ੋਭਾ ਵਿਚ ਵਾਧਾ ਹੋਇਆ ਹੈ ਅਤੇ ਮਾਪਿਆਂ ਤੇ ਅਧਿਆਪਕਾਂ ਨੂੰ ਮਾਣ ਮਹਿਸੂਸ ਹੋਇਆ ਹੈ | ਇਸ ਮੌਕੇ ਪ੍ਰਧਾਨ ਬੀਰਇੰਦਰ ਸਿੰਘ ਸਿੱਧੂ, ਸਕੱਤਰ ਪ੍ਰੀਤਮ ਸਿੰਘ ਜੌਹਲ, ਮੈਨੇਜਰ ਪ੍ਰਦੀਪ ਸਿੰਘ ਅਤੇ ਐੱਸ.ਜੀ.ਐੱਚ.ਜੀ.ਯੂ. ਹਰੀ ਟਰੱਸਟ ਦੇ ਸਮੂਹ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਇਸ ਉਪਲੱਬਧੀ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਹਲਵਾਰਾ ਹਵਾਈ ਅੱਡੇ 'ਤੇ ਆਰੰਭਤਾ ਦੀ ਅਰਦਾਸ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।