21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸਕੂਲ ਕਮਾਲਪੁਰਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਰਾਏਕੋਟ, 15 ਮਈ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ•ਾਂ ਇਸ ਵਾਰ ਵੀ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰ•ਵੀਂ ਜਮਾਤ ਦੇ ਸਾਇੰਸ ਗਰੁੱਪ ਵਿਚੋਂ ਮਨਵੀਰ ਕੌਰ ਪੁੱਤਰੀ ਬਲਤੇਜ਼ ਸਿੰਘ ਨੇ 408 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੁਖਦੀਪ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ 398 ਅੰਕ ਪ੍ਰਾਪਤ ਕਰਕੇ ਦੂਜਾ ਤੇ ਪ੍ਰਭਜੋਤ ਕੌਰ ਪੁੱਤਰੀ ਜਗਦੇਵ ਸਿੰਘ ਨੇ 364 ਅੰਕਾਂ ਨਾਲ ਤੀਜਾ ਸਥਾਨ, ਕਾਮਰਸ ਗਰੁੱਪ ਵਿਚੋਂ ਪਰਨੀਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ 439 ਅੰਕਾਂ ਨਾਲ ਪਹਿਲਾ, ਮਿਲਨਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 435 ਅੰਕਾਂ ਨਾਲ ਦੂਜਾ ਤੇ ਜਿਸਮੀਨ ਕੌਰ ਪੁੱਤਰੀ ਸਰਬਜੀਤ ਸਿੰਘ ਨੇ 429 ਅੰਕਾਂ ਨਾਲ ਤੀਜਾ ਸਥਾਨ, ਇਸੇ ਤਰ੍ਹਾਂ ਆਰਟਸ ਗਰੁੱਪ ਵਿਚੋਂ ਖੁਸ਼ਪ੍ਰੀਤ ਕੌਰ ਪੁੱਤਰੀ ਮਨਪ੍ਰੀਤ ਸਿੰਘ ਨੇ 427 ਅੰਕ, ਹਰਮੀਤ ਕੌਰ ਪੁੱਤਰੀ ਜਸਵੰਤ ਸਿੰਘ ਨੇ 406 ਅੰਕ ਅਤੇ ਬਰਲੀਨ ਕੌਰ ਪੁੱਤਰੀ ਰਵਿੰਦਰ ਸਿੰਘ ਧਾਲੀਵਾਲ ਨੇ 327 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ ਦੇ ਸਕੱਤਰ ਮਲਕੀਅਤ ਸਿੰਘ ਰਾਜਲ, ਸੁਪਰਵਾਈਜ਼ਰ ਅਵਤਾਰ ਸਿੰਘ ਚੀਮਾ, ਮੈਨੇਜਮੈਂਟ ਮੈਂਬਰ ਸ਼ੇਰ ਸਿੰਘ ਹੰਸਰਾ ਅਤੇ ਸਕੂਲ ਪਿ੍ੰਸੀਪਲ ਮੈਡਮ ਸਰਬਜੀਤ ਕੌਰ ਤੇ ਸਮੂਹ ਸਟਾਫ਼ ਵਲੋਂ ਹੋਣਹਾਰ ਲੜਕੀਆਂ ਨੂੰ ਚੰਗੇ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕਰਨ 'ਤੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ |
ਪਿਛਲੀ ਖ਼ਬਰ ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਹੇਰਾਂ ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।