21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਭੱਠਾਧੂਹਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਨਿਊ ਜੀ.ਐੱਮ.ਟੀ ਪਬਲਿਕ ਸਕੂਲ ਭੱਠਾਧੂਹਾ ਦੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਕੇ ਵਧਾਈ ਦਿੰਦੇ ਹੋਏ ਪਿ੍ੰਸੀਪਲ ਕਨਿਕਾ ਸੱਚਦੇਵਾ ਤੇ ਹੋਰ ਅਧਿਆਪਕ | ਤਸਵੀਰ: ਮੇਜਰ ਹੰਬੜਾਂ <br/> 16-05-2026
ਹੰਬੜਾਂ, 15 ਮਈ (ਮੇਜਰ ਹੰਬੜਾਂ)-ਹੰਬੜਾਂ ਕਸਬੇ ਦਾ ਨਾਲ ਭੱਠਾਧੂਹਾ ਦਾ ਵਿੱਦਿਅਕ ਖੇਤਰੀ 'ਚ ਮੋਹਰੀ ਸੀ.ਬੀ.ਐੱਸ.ਸੀ ਬੋਰਡ ਤੋਂ ਮਾਨਤਾ ਪ੍ਰਾਪਤ ਨਿਊ ਜੀ.ਐੱਮ.ਟੀ. ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚੰਗੇ ਅੰਕ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਮੈਡਮ ਕਨਿਕਾ ਸੱਚਦੇਵਾ ਨੇ ਮਾਣ ਨਾਲ ਦੱਸਿਆ ਕਿ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਪ੍ਰਭਪ੍ਰੀਤ ਕੌਰ ਨੇ ਪਹਿਲਾ ਸਥਾਨ, ਅਨਮੋਲਪ੍ਰੀਤ ਕੌਰ ਭੁੱਲਰ ਨੇ ਦੂਜਾ ਸਥਾਨ ਜਦਕਿ ਤਾਨੀਆ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਡਾ. ਕਨਿਕਾ ਸੱਚਦੇਵਾ ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਉਪਲਬਧੀ ਲਈਾ ਵਧਾਈ ਦਿੱਤੀ | ਉਨ੍ਹਾਂ ਨੇ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਕੜੀ ਮਿਹਨਤ, ਅਧਿਆਪਕਾਂ ਦੀ ਸਮਰਪਣ ਭਾਵਨਾ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਸਕੂਲ ਦੇ ਡਾਇਰੈਕਟਰ ਜਸਵੀਰ ਸਿੰਘ ਥਿੰਦ ਤੇ ਹੋਰ ਪ੍ਰਬੰਧਕ ਮੈਂਬਰਾਂ ਨੇ ਵੀ ਵਿਦਿਆਰਥੀਆਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਲਗਾਤਾਰ ਅੱਗੇ ਵੱਧਣ ਅਤੇ ਸਫ਼ਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਮਾਨ ਸਰਕਾਰ ਖੇਤੀਬਾੜੀ ਸਭਾਵਾਂ ਦੇ ਹਿੱਸੇਦਾਰਾਂ ਕਿਸਾਨਾਂ ਨੂੰ ਵਧਾਈਆਂ ਗਈਆਂ ਦਰਾਂ ਅਨੁਸਾਰ ਕਰਜ਼ਾ ਦੇਵੇ-ਤਲਵਾੜਾ, ਜੰਡ... ਅਗਲੀ ਖ਼ਬਰ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸਕੂਲ ਕਮਾਲਪੁਰਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।