20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਸਨ ਸਭ ਨੂੰ ਪੂਰਾ ਕੀਤਾ- ਬੇਅੰਤ ਬਾਸੀਆਂ

ਅਜੀਤ ਡੈਸਕ 16-05-2026
ਚੌਂਕੀਮਾਨ, 15 ਮਈ (ਤੇਜਿੰਦਰ ਸਿੰਘ ਚੱਢਾ)-ਪਿੰਡ ਬਾਸੀਆਂ ਬੇਟ ਵਿਖੇ 'ਆਪ' ਆਗੂ ਬੇਅੰਤ ਸਿੰਘ ਬੱਲ ਬਾਸੀਆਂ ਦੇ ਗ੍ਰਹਿ ਵਿਖੇ ਹਲਕਾ ਦਾਖਾ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਡਾ. ਕੰਵਲ ਨੈਨ ਸਿੰਘ ਕੰਗ ਦੇ ਦਿਸ਼ਾ-ਨਿਰਦੇਸ਼ ਤਹਿਤ 233 ਲੋੜਵੰਦ ਪਰਿਵਾਰਾਂ (ਲਾਭਪਾਤਰੀਆਂ) ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਨਵੇਂ ਬਣਾਏ ਰਾਸ਼ਨ ਕਾਰਡ ਦਿੱਤੇ ਗਏ | ਇਸ ਮੌਕੇ 'ਆਪ' ਆਗੂ ਬੇਅੰਤ ਸਿੰਘ ਬੱਲ ਬਾਸੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਕਰ ਰਹੀ ਹੈ, ਉੱਥੇ ਹੀ ਪੰਜਾਬ ਵਾਸੀਆਂ ਨੂੰ ਹਰ ਬੁਨਿਆਦੀ ਸਹ੍ਹੂਲਤਾਂ ਮੁਹੱਈਆ ਕਰਵਾ ਰਹੀ ਹੈ, ਜਿਸ ਤਹਿਤ ਕਾਰਡ ਧਾਰਕਾਂ ਨੂੰ 'ਮੇਰੀ ਰਸੋਈ ਯੋਜਨਾ''ਤਹਿਤ ਮੁਫ਼ਤ ਰਾਸ਼ਨ ਮਿਲੇਗਾ, ਜਿਸ ਵਿਚ 2 ਕਿੱਲੋ ਛੋਲਿਆਂ ਦੀ ਦਾਲ, 2 ਕਿੱਲੋ ਖੰਡ, 2 ਕਿੱਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਤੇ 1 ਲੀਟਰ ਸਰ੍ਹੋਂ ਦਾ ਤੇਲ ਮਿਲੇਗਾ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ ਸਨ ਸਭ ਨੂੰ ਪੂਰਾ ਕੀਤਾ ਤੇ ਜੋ ਕਿਹਾ ਕਰਕੇ ਵਿਖਾਇਆ ਹੈ | ਇਸ ਮੌਕੇ ਜਗਤਾਰ ਸਿੰਘ ਬੱਲ, ਮਾ: ਕੁਲਦੀਪ ਸਿੰਘ ਬੱਲ, ਅਮਰਜੀਤ ਸਿੰਘ ਬਾਸੀ, ਗੁਰਨਾਮ ਸਿੰਘ ਪਰਜਾਪਤ, ਨੰਬਰਦਾਰ ਮਨਜੀਤ ਸਿੰਘ, ਮਾ: ਯਾਦਵਿੰਦਰ ਸਿੰਘ, ਬਲਵਿੰਦਰ ਸਿੰਘ ਬੱਲ, ਪਰਮਜੀਤ ਸਿੰਘ, ਕੁਲਵੰਤ ਸਿੰਘ, ਜਸਪਾਲ ਸਿੰਘ, ਪ੍ਰਧਾਨ ਗੁਰਜੀਤ ਸਿੰਘ ਬੱਲ, ਪਰਮਿੰਦਰ ਸਿੰਘ ਬੱਲ, ਪਰੇਮ ਸਿੰਘ, ਭੀਖੂ ਰਾਮ, ਚਰਨਜੀਤ ਸਿੰਘ, ਜਰਨੈਲ ਸਿੰਘ, ਬਲਵਮਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਗੁੜੇ ਦੀਆਂ 5 ਵਿਦਿਆਰਥਣਾਂ ਨੂੰ 21-21 ਸੌ ਦੀ ਸਕਾਲਰਸ਼ਿਪ ਦਿੱਤੀ ਅਗਲੀ ਖ਼ਬਰ ਸੰਤ ਸੁੰਦਰ ਸਿੰਘ ਸ:ਸ:ਸ: ਬੋਪਾਰਾਏ ਕਲਾਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।