20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਖੇਤੀਬਾੜੀ ਦਫ਼ਤਰ ਪੱਖੋਵਾਲ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 16-05-2026
ਪੱਖੋਵਾਲ/ਸਰਾਭਾ, 15 ਮਈ (ਖੁਸ਼ਵਿੰਦਰ ਸਿੰਘ ਸਰਾਭਾ)-ਸਥਾਨਕ ਕਸਬਾ ਪੱਖੋਵਾਲ 'ਚ ਮੁੱਖ ਖੇਤੀਬਾੜੀ ਦਫ਼ਤਰ 'ਚ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ: ਗਗਨਦੀਪ ਕੌਰ ਬਲਾਕ ਖੇਤੀਬਾੜੀ ਅਫ਼ਸਰ ਨੇ ਫੀਤਾ ਕੱਟ ਕੇ ਕੀਤਾ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆ ਕਿਸਾਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਕਿਸਾਨਾ ਦੀ ਭਲਾਈ ਲਈ ਵਿਸ਼ੇਸ਼ ਸਕੀਮਾਂ ਚਲਾ ਕੇ ਵੱਡੇ ਪੱਧਰ 'ਤੇ ਖੇਤੀਬਾੜੀ ਸੰਦਾਂ, ਬੀਜਾਂ, ਦਵਾਈਆਂ ਅਤੇ ਖਾਦਾਂ ਤੇ ਸਬਸਿਟੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਖੇਤੀਬਾੜੀ ਨੂੰ ਮੁੜ ਤੋਂ ਲਾਹੇਬੰਦ ਧੰਦਾਂ ਬਣਾਇਆ ਜਾ ਸਕੇ | ਇਸ ਮੌਕੇ ਡਾ: ਸ਼ੈਲੀ ਸੰਧੂ ਬਾਗਬਾਨੀ ਵਿਕਾਸ ਅਫ਼ਸਰ ਨੇ ਮਹਿਕਮੇ ਦੁਆਰਾ ਕਿਸਾਨਾਂ ਨੂੰ ਦਿੱਤੀਆ ਜਾ ਰਹੀਆ ਸਹੂਲਤਾਂ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮੌਕੇ ਡਾ: ਸਤਵੀਰ ਸਿੰਘ ਵੈਟਨਰੀ ਅਫ਼ਸਰ ਪੱਖੋਵਾਲ ਨੇ ਪੰਜਾਬ ਸਰਕਾਰ ਦੁਆਰਾ ਦੁੱਧ ਉਤਪਾਦਨ ਨੂੰ ਲਾਹੇਵੰਦ ਬਣਾਉਣ ਲਈ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪਸ਼ੂਆਂ ਨੂੰ ਬਚਾਉਣ ਲਈ ਲਗਾਈਆ ਜਾ ਰਹੀਆਂ ਵੈਕਸੀਨਾਂ ਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਡਾ: ਦਵਿੰਦਰ ਸਿੰਘ ਖੋਸਾ, ਡਾ: ਅਮਿ੍ੰਤਪਾਲ ਸਿੰਘ ਸੇਖੋਂ, ਰਾਜਕਮਲ ਸਿੰਘ ਪੱਖੋਵਾਲ, ਉਪਿੰਦਰ ਸਿੰਘ ਸਰਾਭਾ, ਹਰਜੋਤ ਸਿੰਘ ਸੈਕਟਰੀ ਸੁਸਾਇਟੀ, ਅਜਮੇਰ ਸਿੰਘ, ਬੇਲਦਾਰ ਗੁਰਪ੍ਰੀਤ ਸਿੰਘ, ਬੇਲਦਾਰ ਅਵਤਾਰ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ, ਦਿਲਰਾਜ ਸਿੰਘ, ਹਰਮਨ ਸਿੰਘ, ਹਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਹਰਜਾਪ ਸਿੰਘ, ਕੁਲਦੀਪ ਸਿੰਘ, ਮਨਜਿੰਦਰ ਸਿੰਘ, ਜਗਵਿੰਦਰ ਸਿੰਘ, ਗੁਰਕੇਸ਼ਇੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੀ ਹੋਣਹਾਰ ਵਿਦਿਆਰਥਣ ਪ੍ਰਦੀਪ ਕੌਰ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਨਾ... ਅਗਲੀ ਖ਼ਬਰ ਜੀ.ਐੱਚ.ਜੀ. ਨਰਸਿੰਗ ਕਾਲਜ ਵਿਚ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।