20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਰਕਾਰੀ ਸੈਕੰਡਰੀ ਸਕੂਲ ਅਖਾੜਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਜਗਰਾਉਂ, 15 ਮਈ (ਵਿਨੋਦ ਕੁਮਾਰ)-ਸਰਕਾਰੀ ਸੈਕੰਡਰੀ ਸਕੂਲ ਅਖਾੜਾ ਦਾ ਨਤੀਜਾ ਸੌ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਸਰਬਦੀਪ ਕੌਰ ਚੌਂਕੀਮਾਨ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ | ਇਸ ਮੌਕੇ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਨੇ 77.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਜਗਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਨੇ 77.7 ਫ਼ੀਸਦੀ ਨੰਬਰ ਲੈ ਕੇ ਦੂਜਾ ਅਤੇ ਤੇਜਿੰਦਰਜੋਤ ਸਿੰਘ ਪੁੱਤਰ ਪਲਵਿੰਦਰ ਸਿੰਘ ਨੇ 75.7 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਸਰਬਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਬਲਵਿੰਦਰ ਕੌਰ, ਜਗਰੂਪ ਸਿੰਘ, ਨਰਿੰਦਰਪਾਲ ਕੌਰ, ਗੁਰਦੀਪ ਸਿੰਘ, ਕੰਵਲਜੀਤ ਕੌਰ, ਮਨਪ੍ਰੀਤ ਕੌਰ, ਵਿਜੇ ਲਕਸ਼ਮੀ, ਨਿਧੀ ਜਿੰਦਲ, ਰਮਨ ਸੂਦ, ਭਾਰਤ ਭੂਸ਼ਣ, ਪੂਜਾ ਰਾਣੀ, ਅੰਮਿ੍ਤਪਾਲ ਸਿੰਘ, ਦੀਪਕ ਕੁਮਾਰ, ਦੀਪ ਸਿੰਘ,ਹਰਮੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਜੀ.ਏ.ਡੀ. ਇੰਟਰਨੈਸ਼ਨਲ ਸਕੂਲ ਝੋਰੜਾਂ ਦੀ ਹੋਣਹਾਰ ਵਿਦਿਆਰਥਣ ਪ੍ਰਦੀਪ ਕੌਰ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।