20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਸਰਹਿੰਦ ਫ਼ਤਹਿ ਦਿਵਸ ਮਨਾਇਆ

ਅਜੀਤ ਡੈਸਕ 16-05-2026
ਹਠੂਰ, 15 ਮਈ (ਜਸਵਿੰਦਰ ਸਿੰਘ ਛਿੰਦਾ)-ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਚਕਰ ਵਿਖੇ ਸਕੂਲ ਦੀ ਸਮੂਹ ਪ੍ਰਬੰਧਕੀ ਕਮੇਟੀ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਹਿੰਦ ਫਤਹਿ ਦਿਵਸ ਮਨਾਇਆ ਗਿਆ | ਜਿਸ ਵਿਚ ਪਿ੍ੰਸੀਪਲ ਸ੍ਰੀਮਤੀ ਵਿਮਲ ਚੰਡੋਕ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਅਰਦਾਸ ਬੇਨਤੀ ਕੀਤੀ ਗਈ ਅਤੇ ਉਪਰੰਤ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰਸ਼ਾਦ ਵੀ ਵੰਡਿਆ | ਇਸ ਮੌਕੇ 'ਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਸਰਹਿੰਦ ਫ਼ਤਿਹ ਦਿਵਸ ਦੀਆਂ ਵਧਾਈਆਂ ਦਿੱਤੀਆਂ | ਪਿ੍ੰਸੀਪਲ ਸ੍ਰੀਮਤੀ ਵਿਮਲ ਚੰਡੋਕ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਵੇ ਉਨ੍ਹਾਂ ਨੂੰ ਤਹਿ ਦਿੱਲੋਂ ਸ਼ੁਭ ਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਬੱਚਿਆਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਬਦਲਾ ਲੈ ਕੇ ਮੁਗਲ ਹਕੂਮਤ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਅਤੇ ਪਹਿਲੀ ਵਾਰ ਸਿੱਖ ਰਾਜ ਸਥਾਪਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਾਬਾ ਜੀ ਵਲੋਂ ਪਾਈਆਂ ਪਿਰਤਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਤੇ ਸਕੂਲ ਦੇ ਸਮੂਹ ਅਧਿਆਪਕ ਤੇ ਪ੍ਰਬੰਧਕੀ ਕਮੇਟੀ ਹਾਜ਼ਰ ਸੀ |
ਪਿਛਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।