26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਤ ਬਾਬਾ ਬਿਸ਼ਨ ਸਿੰਘ (ਬੋਰੇ ਵਾਲੇ) ਦੀ ਸਾਲਾਨਾ ਬਰਸੀ ਮੌਕੇ ਸਮਾਗਮ

ਅਜੀਤ ਡੈਸਕ 17-05-2026
ਰਾਏਕੋਟ, 16 ਮਈ (ਸੁਸ਼ੀਲ)-ਬਾਬਾ ਬਿਸ਼ਨ ਸਿੰਘ ਜੀ ਬੋਰੇ ਵਾਲਿਆਂ ਦੇ ਅਸਥਾਨ 'ਤੇ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਬਿਸ਼ਨ ਸਿੰਘ ਜੀ ਬੋਰੇ ਵਾਲਿਆਂ ਦੀ ਸਾਲਾਨਾ ਬਰਸੀ ਮਾਸਟਰ ਬਲਜਿੰਦਰ ਸਿੰਘ ਗਰੇਵਾਲ ਅਤੇ ਪ੍ਰਦੀਪ ਸਿੰਘ ਲਾਡੀ ਦੀ ਦੇਖ-ਰੇਖ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਸੰਬੰਧ 'ਚ ਸਵੇਰੇ ਬਾਬਾ ਚਮਕੌਰ ਸਿੰਘ ਬੱਸੀਆਂ ਵਲੋਂ ਹਵਨਯੱਗ ਕੀਤਾ ਗਿਆ | ਜਿਸ ਵਿੱਚ ਸੰਗਤਾਂ ਵਲੋਂ ਆਹੂਤੀ ਪਾਈ ਗਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਧਾਰਮਿਕ ਸਮਾਗਮ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਸ਼ਹਿਰੀ ਪ੍ਰਧਾਨ ਅਮਨਦੀਪ ਸਿੰਘ ਗਿੱਲ ਵਲੋਂ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਲਗਵਾਈ ਗਈ | ਇਸ ਮੌਕੇ ਬਲਵਿੰਦਰ ਸਿੰਘ ਸੰਧੂ ਅਤੇ ਅਮਨਦੀਪ ਸਿੰਘ ਗਿੱਲ ਨੇ ਸੰਤ ਬਾਬਾ ਬਿਸ਼ਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸੰਤਾਂ ਨੇ ਆਪਣੀ ਸਾਰੀ ਉਮਰ ਸੇਵਾ, ਸਿਮਰਨ ਅਤੇ ਪਰਉਪਕਾਰ ਕਰਦਿਆਂ ਬਿਤਾਈ ਅਤੇ ਭੁੱਲੇ-ਭਟਕੇ ਇਨਸਾਨਾਂ ਨੂੰ ਸਿੱਧੇ ਰਸਤੇ ਪਾ ਕੇ ਪ੍ਰਭੂ ਸਿਮਰਨ ਨਾਲ ਜੋੜਿਆ | ਉਨ੍ਹਾ ਕਿਹਾ ਕਿ ਸੰਤਾਂ ਨੂੰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਅਸੀਂ ਉਨ੍ਹਾਂ ਵਲੋਂ ਦਰਸਾਏ ਮਾਰਗ ਤੇ ਚੱਲਦੇ ਹੋਏ ਮਾਨਵਤਾ ਦੀ ਸੇਵਾ ਕਰੀਏ ਅਤੇ ਪ੍ਰਭੂ ਸਿਮਰਨ ਨਾਲ ਜੁੜੀਏ | ਸੰਗਤਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ | ਇਸ ਮੌਕੇ ਰਛਪਾਲ ਸਿੰਘ, ਗੁਰਮੇਲ ਸਿੰਘ ਆਂਡਲੂ,ਅਮਰਜੀਤ ਸਿੰਘ ਸਹਿਬਾਜ਼ਪੁਰਾ, ਠਾਕੁਰ ਸਿੰਘ, ਅੰਕੁਰ, ਗੁਰਸ਼ਰਨ ਸਿੰਘ ਬੜੂੰਦੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਐੱਨ.ਸੀ.ਸੀ. ਕੈਡਿਟਾਂ ਨੂੰ ਸਰਟੀਫ਼ਿਕੇਟ ਭੇਟ ਅਗਲੀ ਖ਼ਬਰ ਤੇਲ ਦੀਆਂ ਵਧਦੀਆਂ ਕੀਮਤਾਂ ਤੇ ਵਿਸ਼ਵ ਵਿਆਪੀ ਸੰਕਟ ਭਾਰਤ ਲਈ ਇਕ ਵੱਡੀ ਚੁਣੌਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।