26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨੀਟ ਪੇਪਰ ਲੀਕ ਮਾਮਲਾ:-ਨੌਜਵਾਨਾਂ ਦੇ ਸੁਪਨਿਆਂ ਨਾਲ ਖ਼ਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਅਜੀਤ ਡੈਸਕ 17-05-2026
ਭੂੰਦੜੀ, 16 ਮਈ (ਕੁਲਦੀਪ ਸਿੰਘ ਮਾਨ)-ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਸਾਬਕਾ ਚੇਅਰਮੈਨ ਠੇਕੇਦਾਰ ਸੁਰਿੰਦਰ ਸਿੰਘ ਸਿੱਧਵਾਂ ਨੇ ਨੀਟ ਪ੍ਰੀਖਿਆ ਵਿੱਚ ਸਾਹਮਣੇ ਆਏ ਪੇਪਰ ਲੀਕ ਮਾਮਲੇ ਨੂੰ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਵੱਡਾ ਧੋਖਾ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਹ ਕੇਵਲ ਇਕ ਪ੍ਰੀਖਿਆ ਦਾ ਪੇਪਰ ਲੀਕ ਨਹੀਂ, ਸਗੋਂ ਲੱਖਾਂ ਹੋਣਹਾਰ ਵਿਦਿਆਰਥੀਆਂ ਦੇ ਸੁਪਨਿਆਂ ਅਤੇ ਉਨ੍ਹਾਂ ਦੀ ਸਾਲਾਂ ਦੀ ਮਿਹਨਤ ਨਾਲ ਖਿਲਵਾੜ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਘਪਲੇ ਦੇ ਅਸਲੀ ਦੋਸ਼ੀਆਂ ਅਤੇ ਮਾਸਟਰਮਾਈਾਡਾਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾ ਨਾ ਦਿੱਤੀ ਗਈ ਤਾਂ ਦੇਸ਼ ਦੇ ਨੌਜਵਾਨਾਂ ਦਾ ਪ੍ਰੀਖਿਆ ਪ੍ਰਣਾਲੀ ਤੋਂ ਭਰੋਸਾ ਪੂਰੀ ਤਰ੍ਹਾਂ ਉੱਠ ਜਾਵੇਗਾ |
ਪਿਛਲੀ ਖ਼ਬਰ ਸਾਬਕਾ ਸਰਪੰਚ ਸਾਧੂ ਸਿੰਘ ਦਿਲਸ਼ਾਦ ਸੇਖੂਪੁਰਾ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ ਅਗਲੀ ਖ਼ਬਰ ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਐੱਨ.ਸੀ.ਸੀ. ਕੈਡਿਟਾਂ ਨੂੰ ਸਰਟੀਫ਼ਿਕੇਟ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।