ਹੰਬੜਾਂ, 16 ਮਈ (ਮੇਜਰ ਹੰਬੜਾਂ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰਵੀਂ ਜਮਾਤ ਦੇ ਨਤੀਜੇ 'ਚ ਪਿੰਡ ਪੁੜੈਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਪਿ੍ੰਸੀਪਲ ਮੈਡਮ ਨੀਨਾ ਮਿੱਤਲ ਨੇ ਦੱਸਿਆ ਕਿ ਬਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਸਕੂਲ ਵਿੱਚੋਂ ਵਿਦਿਆਰਥਣ ਜਸਵਿੰਦਰ ਕੌਰ ਨੇ 91 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਕਿਰਨਦੀਪ ਕੌਰ ਨੇ 83.4 ਪ੍ਰਤੀਸ਼ਤ ਅੰਕ ਲੈ ਕੇ ਦੂਜਾ, ਸੁਖਮਨ ਕੌਰ ਨੇ 83 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਅਤੇ ਅਮਰਜੋਤ ਕੌਰ ਨੇ 81 ਪ੍ਰਤੀਸ਼ਤ ਅੰਕ ਲੈ ਕੇ ਚੌਥਾ ਸਥਾਨ ਹਾਸਲ ਕੀਤਾ ਹੈ ਤੇ ਖਾਸ ਗੱਲ ਇਹ ਰਹੀ ਹੈ ਕਿ ਸਕੂਲ 'ਚ ਪਹਿਲੀਆਂ ਪੁਜੀਸ਼ਨਾਂ 'ਤੇ ਲੜਕੀਆਂ ਨੇ ਕਬਜ਼ਾ ਕੀਤਾ, ਜਿਨ੍ਹਾਂ ਨੂੰ ਉਨ੍ਹਾਂ ਨੇ ਵਧਾਈ ਦਿੱਤੀ ਤੇ ਕਿਹਾ ਕਿ ਸਕੂਲ ਦੇ ਸਾਰੇ ਵਿਦਿਆਰਥੀ ਪਹਿਲੀਆਂ ਪੁਜੀਸ਼ਨਾਂ ਲੈ ਕੇ ਹੀ ਪਾਸ ਹੋਏ ਹਨ, ਜੋ ਕਿ ਸਕੂਲ ਲਈ ਮਾਣ ਵਾਲੀ ਗੱਲ ਹੈ | ਚੰਗੇ ਅੰਕਾਂ ਨਾਲ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਿਆਂ ਪਿ੍ੰਸੀਪਲ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਇਸ ਦਾ ਸਿਹਰਾ ਸਕੂਲ ਦੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ, ਜਿਨ੍ਹਾਂ ਵਲੋਂ ਕਰਵਾਈ ਗਈ ਮਿਹਨਤ ਸਦਕਾ ਵਿਦਿਆਰਥੀ ਚੰਗੀਆਂ ਪੁਜੀਸ਼ਨਾਂ ਲੈ ਕੇ ਪਾਸ ਹੋਏ ਹਨ | ਪਿ੍ੰਸੀਪਲ ਨੀਨਾ ਮਿੱਤਲ ਦੀ ਅਗਵਾਈ ਹੇਠ ਸਮੂਹ ਸਕੂਲ ਸਟਾਫ਼ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਪਿ੍ੰਸੀਪਲ ਮੈਡਮ ਮਿੱਤਲ ਵਲੋਂ ਭਵਿੱਖ ਲਈ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ |