26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਸਿੰਮਕ ਦੀ ਸਥਿਤੀ ਮਜ਼ਬੂਤ ਬਣੀ <br/>

ਅਜੀਤ ਡੈਸਕ 17-05-2026
ਹੰਬੜਾਂ, 16 ਮਈ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਦੇ ਪਿਛਲੇ ਦਿਨੀਂ ਦਫ਼ਤਰ ਦਾ ਉਦਘਾਟਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤਾ ਗਿਆ ਤੇ ਉੱਥੇ ਹਲਕੇ ਦੇ ਵਰਕਰਾਂ ਦੇ ਉਮੜੇ ਇਕੱਠ ਨਾਲ ਅਤੇ ਹਲਕੇ ਦੇ ਵਰਕਰਾਂ ਤੋਂ ਹਲਕਾ ਇੰਚਾਰਜ ਸਿੰਮਕ ਨੂੰ ਮਿਲ ਰਹੇ ਸਮਰਥਨ ਨਾਲ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਮਜ਼ਬੂਤ ਬਣੀ ਹੈ | ਇਹ ਪ੍ਰਗਟਾਵਾ ਜਥੇ. ਕਰਮਜੀਤ ਸਿੰਘ ਮਲਕਪੁਰ ਨੇ ਪਿੰਡ ਗੌਂਸਪੁਰ ਵਿਖੇ ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨਾਲ ਰੱਖੀ ਮੀਟਿੰਗ ਸਮੇਂ ਕੀਤਾ | ਹਲਕਾ ਇੰਚ. ਸਿੰਮਕ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ 2027 'ਚ ਵਿਧਾਨ ਸਭਾ ਹਲਕਾ ਗਿੱਲ 'ਚ ਸ਼੍ਰੋਮਣੀ ਅਕਾਲੀ ਦਲ ਜਿੱਤ ਦਰਜ ਕਰੇਗਾ | ਸ: ਸਿੰਮਕ ਨੇ ਕਿਹਾ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਅਸੀਂ ਸੰਮਤੀ ਚੋਣਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਉੱਥੇ ਹੁਣ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਅਗਲੀ ਲੜਾਈ ਸ਼ੁਰੂ ਕੀਤੀ ਹੈ, ਜਿਸ ਵਿਚ ਲੋਕਾਂ ਦਾ ਬਹੁਤ ਪਿਆਰ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ 'ਆਪ' ਸਰਕਾਰ ਸਮੇਤ ਕਾਂਗਰਸ ਤੇ ਭਾਜਪਾ ਨੂੰ 2027 'ਚ ਮੂੰਹ ਨਹੀਂ ਲਗਾਉਣਗੇ ਤੇ ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਕੇ ਨਵਾਂ ਇਤਿਹਾਸ ਸਿਰਜਣਗੇ | ਇਸ ਮੌਕੇ ਸੋਨੀ ਪੰਡਿਤ, ਸੰਮਤੀ ਮੈਂਬਰ ਸੁੱਚਾ ਸਿੰਘ ਰਸੂਲਪੁਰ, ਸਾਬਕਾ ਸੰਮਤੀ ਮੈਂਬਰ ਸੁਰਜੀਤ ਸਿੰਘ ਗੌਂਸਪੁਰ, ਧਿਆਨ ਸਿੰਘ ਗਿੱਲ ਗੌਂਸਪੁਰ, ਪੰਚਾਇਤ ਮੈਂਬਰ ਗੁਰਚਰਨ ਸਿੰਘ ਬਾਠ ਤੇ ਪਾਰਟੀ ਵਰਕਰਾਂ ਨੂੰ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ, ਸੀਨੀਅਰ ਆਗੂ ਪ੍ਰਧਾਨ ਕੁਲਦੀਪ ਸਿੰਘ ਸਲੇਮਪੁਰ ਵਲੋਂ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਚੰਡੀਗੜ੍ਹ ਪ੍ਰਦਰਸ਼ਨ ਸਮੇਂ ਪੁਲਿਸ ਵਲੋਂ ਕੀਤੇ ਲਾਠੀਚਾਰਜ ਖ਼ਿਲਾਫ਼ ਅਰਥੀ ਫੂਕ ਕੇ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸ਼ਹੀਦਾਂ ਸੁਧਾਰ ਵਿਖੇ ਹਰ ਸ਼ੁੱਕਰਵਾਰ ਸ੍ਰੀ ਚੌਪਹਿਰਾ ਸਾਹਿਬ ਸ਼ੁਰੂ-ਪ੍ਰਧਾਨ ਲਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।