26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਬੀਕੇਯੂ ਰਾਜੇਵਾਲ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਜਪਾਲ ਕਟਾਰੀਆ ਦਾ ਪੁਤਲਾ ਸਾੜਿਆ

ਅਜੀਤ ਡੈਸਕ 17-05-2026
ਰਾਏਕੋਟ, 16 ਮਈ (ਸੁਸ਼ੀਲ)-ਬੀਤੇ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਰਾਜ ਭਵਨ ਦਾ ਘਿਰਾਓ ਕਰਨ ਜਾ ਰਹੇ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦੇ ਰੋਸ ਵਜੋਂ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਸਾੜਿਆ | ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਧਾਨ ਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਿਸ਼ਾਨ ਸ਼ਾਂਤੀ ਪੂਰਵਕ ਆਪਣਾ ਵਿਰੋਧ ਦਰਜ ਕਰਵਾਉਣ ਲਈ ਜਾ ਰਹੇ ਸਨ, ਪ੍ਰੰਤੂ ਇਸ ਦੇ ਬਾਵਜੂਦ ਪੁਲਿਸ ਵਲੋਂ ਉਨ੍ਹਾਂ 'ਤੇ ਭਾਰੀ ਤਸ਼ੱਦਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਰਕਾਰ ਨੇ ਆਪਣਾ ਕਿਸਾਨ ਵਿਰੋਧੀ ਚਿਹਰਾ ਮੁੜ ਤੋਂ ਬੇਨਕਾਬ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਵਿਚ ਭਾਜਪਾ ਸਰਕਾਰ ਪ੍ਰਤੀ ਰੋਹ ਹੋਰ ਵੱਧ ਗਿਆ ਹੈ, ਜਿਸਦਾ ਸਰਕਾਰ ਨੂੰ ਸੰਘਰਸ਼ ਦੇ ਰੂਪ ਵਿਚ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਗੁਰਦੀਪ ਸਿੰਘ ਤੱਤਲਾ, ਹਰਪ੍ਰੀਤ ਸਿੰਘ ਖ਼ਜ਼ਾਨਚੀ, ਜਗਦੀਪ ਸਿੰਘ, ਸਿਕੰਦਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ, ਜਗਰੂਪ ਸਿੰਘ, ਕਰਮ ਸਿੰਘ, ਮਨਜੀਤ ਸਿੰਘ, ਜਸਵੀਰ ਸਿੰਘ, ਬਲਵਿੰਦਰ ਸਿੰਘ, ਬਲਜਿੰਦਰ ਸਿੰਘ ਆਦਿ ਕਿਸਾਨ ਵੀ ਮੌਜ਼ੂਦ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਰਾਏਕੋਟ ਦੀਆਂ ਚੋਣਾਂ ਦੌਰਾਨ ਕੁੱਲ 74 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਦਿੱਤਾ ਚੇਅਰਮੈਨ ਗਿੱਲ ਨੇ ਥਾਪੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।