ਰਾਏਕੋਟ, 16 ਮਈ (ਬਲਵਿੰਦਰ ਸਿੰਘ ਲਿੱਤਰ)-ਨਗਰ ਕੌਂਸਲ ਚੋਣਾਂ-2026 ਦੇ ਸਬੰਧ ਵਿੱਚ ਅੱਜ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਅਖ਼ੀਰਲੇ ਦਿਨ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਗਈਆਂ | ਇਸ ਮੌਕੇ ਰਿਟਰਨਿੰਗ ਅਫ਼ਸਰ ਆਦੇਸ਼ ਗੁਪਤਾ ਐਕਸ਼ੀਅਨ ਪੀ.ਡਬਲਿਯੂ.ਡੀ ਕੋਲ ਅੱਜ ਤੱਕ ਕੁੱਲ 74 ਨਾਮਜ਼ਦਗੀਆਂ ਦਾਖ਼ਲ ਹੋਈਆਂ, ਜਿਸ ਵਿਚ ਆਮ ਆਦਮੀ ਪਾਰਟੀ ਦੇ 18, ਸ਼੍ਰੋਮਣੀ ਅਕਾਲੀ ਦਲ ਦੇ 16, ਕਾਂਗਰਸ ਦੇ 29, ਭਾਜਪਾ ਦੇ 8, ਭਾਜਪਾ ਦੇ 1 ਅਤੇ 2 ਅਜ਼ਾਦ ਉਮੀਦਵਾਰ ਸ਼ਾਮਿਲ ਹਨ | ਇਸ ਮੌਕੇ ਨੋਡਲ ਅਫ਼ਸਰ ਪਿ੍ੰਸੀਪਲ ਗੁਰਦੀਪ ਸਿੰਘ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਦੌਰਾਨ 18 ਮਈ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 19 ਮਈ ਨੂੰ ਨਾਮਜ਼ਦਗੀਆਂ ਵਾਪਿਸ ਲਈਆਂ ਜਾਣਗੀਆਂ, ਜਦਕਿ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ 26 ਮਈ ਨੂੰ ਵੋਟਿੰਗ ਹੋਵੇਗੀ, ਜਦਕਿ ਚੋਣਾਂ ਦੇ ਨਤੀਜੇ 29 ਮਈ ਨੂੰ ਘੋਸ਼ਿਤ ਕੀਤੇ ਜਾਣਗੇ |