28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨਾਮਜ਼ਦਗੀਆਂ ਦੇ ਅਖ਼ੀਰਲੇ ਦਿਨ ਸ਼੍ਰੋਮਣੀ ਅਕਾਲੀ ਦੇ 8 ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ

ਅਜੀਤ ਡੈਸਕ 17-05-2026
ਰਾਏਕੋਟ, 16 ਮਈ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੇ 8 ਉਮੀਦਵਾਰਾਂ ਵਲੋਂ ਨਗਰ ਕੌਂਸਲ ਰਾਏਕੋਟ ਦੀਆਂ ਚੋਣਾਂ ਦੌਰਾਨ ਆਪਣੇ ਨਾਮਜ਼ਦਗੀ ਕਾਗਜ਼ ਰਿਟਰਨਿੰਗ ਅਫ਼ਸਰ ਆਦੇਸ਼ ਗੁਪਤਾ ਕੋਲ ਦਾਖ਼ਲ ਕਰਵਾਏ | ਇਸ ਮੌਕੇ ਹਲਕਾ ਰਾਏਕੋਟ ਦੇ ਅਬਜ਼ਰਵਰ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ-01 ਤੋਂ ਉਮੀਦਵਾਰ ਵੀਨਾ ਰਾਣੀ, ਵਾਰਡ ਨੰਬਰ-03 ਤੋਂ ਕਰਮਜੀਤ ਕੌਰ, ਵਾਰਡ ਨੰਬਰ-05 ਤੋਂ ਦੀਪੋ, ਵਾਰਡ ਨੰਬਰ-06 ਤੋਂ ਬਲਜੀਤ ਸਿੰਘ ਗੋਲੂ, ਵਾਰਡ ਨੰਬਰ-08 ਤੋਂ ਅਮਨਦੀਪ ਸਿੰਘ, ਵਾਰਡ ਨੰਬਰ-09 ਤੋਂ ਅਮਨਪ੍ਰੀਤ ਕੌਰ, ਵਾਰਡ ਨੰਬਰ-13 ਤੋਂ ਭਵਨਦੀਪ ਕੌਰ, ਵਾਰਡ ਨੰਬਰ-14 ਤੋਂ ਮਨਜੀਤ ਕੌਰ ਵਲੋਂ ਆਪਣੇ ਕਾਗਜ਼ ਦਾਖ਼ਲ ਕੀਤੇ ਗਏ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ 7 ਉਮੀਦਵਾਰਾਂ ਵਲੋਂ ਬੀਤੀ ਕੱਲ੍ਹ ਨਾਮਜ਼ਦਗੀ ਦਾਖ਼ਲ ਕਰ ਦਿੱਤੇ ਸਨ, ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਕੁੱਲ 15 ਵਾਰਡਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਚੁੱਕਾ ਹੈ | ਇਸ ਮੌਕੇ ਜਥੇਦਾਰ ਗੁਰਮੇਲ ਸਿੰਘ ਆਂਡਲੂ, ਜਥੇਦਾਰ ਗੁਰਸ਼ਰਨ ਸਿੰਘ ਬੜੂੰਦੀ, ਜਗਦੇਵ ਸਿੰਘ ਸੈਂਭੀ, ਸੁਰਿੰਦਰ ਸਿੰਘ ਡੱਲਾ ਮੈਂਬਰ ਬਲਾਕ ਸੰਮਤੀ, ਸਾਬਕਾ ਸਰਪੰਚ ਅਵਤਾਰ ਸਿੰਘ ਮੱਲ੍ਹਾ, ਸਰਪੰਚ ਜਸਵੀਰ ਸਿੰਘ ਦੇਹੜਕਾ, ਰਾਜਵਿੰਦਰ ਸਿੰਘ ਤਾਜਪੁਰ ਰੋਡ, ਫਤਿਹ ਸਿੰਘ ਤਾਜਪੁਰ ਰੋਡ, ਪੀ.ਏ. ਕਮਲਜੀਤ ਸਿੰਘ ਢਿੱਲੋਂ, ਉਪਕਾਰ ਸਿੰਘ ਸੈਣੀ, ਜੰਗੀਰ ਸਿੰਘ, ਤਲਵਿੰਦਰ ਸਿੰਘ ਗਿੱਲ, ਕੁਲਵੰਤ ਕੌਰ ਗਿੱਲ, ਜੋਗਿੰਦਰ ਸਿੰਘ ਗਿੱਲ, ਰਛਪਾਲ ਸਿੰਘ ਗਿੱਲ, ਦਵਿੰਦਰ ਸਿੰਘ ਗਿੱਲ, ਜੁਗਰਾਜ ਸਿੰਘ ਰਾਜਾ ਭੈਣੀ ਦਰੇੜਾ ਮੈਂਬਰ ਕੋਰ ਕਮੇਟੀ, ਮਾ. ਬਲਜਿੰਦਰ ਸਿੰਘ ਗਰੇਵਾਲ, ਪ੍ਰਦੀਪ ਸਿੰਘ ਗਰੇਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਵਲੋਂ ਕਾਮਿਲ ਅਮਰ ਸਿੰਘ ਦੀ ਅਗਵਾਈ 'ਚ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ ਅਗਲੀ ਖ਼ਬਰ ਨਗਰ ਕੌਂਸਲ ਰਾਏਕੋਟ ਦੀਆਂ ਚੋਣਾਂ ਦੌਰਾਨ ਕੁੱਲ 74 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।