28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਨੌਜਵਾਨ ਗੁਰਪ੍ਰੀਤ ਸਿੰਘ ਵੜਿੰਗ ਮਨੀਲਾ ਦਾ ਅਚਨਚੇਤ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਅਜੀਤ ਡੈਸਕ 17-05-2026
ਚੌਂਕੀਮਾਨ, 16 ਮਈ (ਤੇਜਿੰਦਰ ਸਿੰਘ ਚੱਢਾ)-ਪ੍ਰਵਾਸੀ ਪੰਜਾਬੀ ਲੇਖਕ ਤੇ ਪੱਤਰਕਾਰ ਗੁਰਪ੍ਰੀਤ ਸਿੰਘ ਤਲਵੰਡੀ ਅਤੇ ਹਾਕਮ ਸਿੰਘ ਪੋਨਾਂ ਮਨੀਲਾ ਦੇ ਨਜ਼ਦੀਕੀ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਵੜਿੰਗ ਮਨੀਲਾ ਦਾ ਅਚਨਚੇਤ ਹੀ ਦਿਹਾਂਤ ਹੋ ਗਿਆ | ਭਾਵੇਂ ਉਨ੍ਹਾਂ ਦਾ ਪਰਿਵਾਰ ਮਨੀਲਾ (ਫਿਲਪਾਈਨ) ਵਿਖੇ ਰਹਿ ਰਿਹਾ ਹੈ | ਪਰ ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਜੱਦੀ ਪਿੰਡ ਮਲਕ ਨੇੜੇ ਜਗਰਾਉਂ ਵਿਖੇ ਰਹਿ ਰਹੇ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਮਲਕ ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ | ਉਨ੍ਹਾਂ ਦੇ ਅਚਨਚੇਤ ਦਿਹਾਂਤ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਵਿਧਾਇਕ ਐੱਸ ਆਰ ਕਲੇਰ, ਨੌਜਵਾਨ ਆਗੂ ਕਮਲਜੀਤ ਸਿੰਘ ਬਰਾੜ, ਕੰਵਲਜੀਤ ਸਿੰਘ ਮੱਲ੍ਹਾ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਬਿੰਦਰ ਮਨੀਲਾ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਭਾਜਪਾ ਆਗੂ ਅਜੀਤ ਸਿੰਘ ਅਖਾੜਾ, ਭਾਜਪਾ ਕਿਸਾਨ ਮੋਰਚੇ ਦੇ ਆਗੂ ਮੇਜਰ ਸਿੰਘ ਦੇਤਵਾਲ, ਪਿ੍ੰ: ਬਲਦੇਵ ਬਾਵਾ, ਗਿਆਨੀ ਜਸਮਿੰਦਰ ਸਿੰਘ ਸਰਾਂ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾਂ, ਬਲਾਕ ਖੇਡ ਅਫ਼ਸਰ ਕਰਮਜੀਤ ਸਿੰਘ ਪੋਨਾਂ, ਆਪ ਆਗੂ ਗੁਰਸੇਵਕ ਸਿੰਘ ਸਵੱਦੀ ਆਦਿ ਨੇ ਪੱਤਰਕਾਰ ਤਲਵੰਡੀ 'ਤੇ ਪੋਨਾ ਮਨੀਲਾ ਨਾਲ ਦੁੱਖ ਪ੍ਰਗਟ ਕੀਤਾ |
ਪਿਛਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਦੀ ਅੰਗਰੇਜ਼ੀ ਭਾਸ਼ਨ ਮੁਕਾਬਲੇ 'ਚ ਸ਼ਾਨਦਾਰ ਪ੍ਰਾਪਤੀ ਅਗਲੀ ਖ਼ਬਰ ਸੂਬੇ ਵਿਚ 15 ਮਈ ਤੱਕ ਨਾੜ ਨੂੰ ਅੱਗ ਲਗਾਉਣ ਦੇ 9043 ਮਾਮਲੇ ਆਏ ਸਾਹਮਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।