28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਚੰਡੀਗੜ੍ਹ ਕਿਸਾਨਾਂ 'ਤੇ ਹੋਏੇ ਜਬਰ ਵਿਰੁੱਧ ਦਸਮੇਸ਼ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ

ਅਜੀਤ ਡੈਸਕ 17-05-2026
ਮੁੱਲਾਂਪੁਰ-ਦਾਖਾ, 16 ਮਈ (ਨਿਰਮਲ ਸਿੰਘ ਧਾਲੀਵਾਲ)-ਚੰਡੀਗੜ੍ਹ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਗਵਰਨਰ ਹਾਊਸ ਵੱਲ ਜਾ ਰਹੇ ਐੱਸ.ਕੇ.ਐੱਮ ਦੀ ਅਗਵਾਈ ਵਾਲੇ ਸੰਘਰਸ਼ਸ਼ੀਲ ਕਿਸਾਨਾਂ ਉੱਪਰ ਲਾਠੀ ਚਾਰਜ ਕਰਨ, ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ ਦੇ ਗੋਲੇ ਛੱਡਣ ਅਤੇ ਗਿ੍ਫ਼ਤਾਰੀਆਂ ਦਾ ਦਮਨ ਚੱਕਰ ਚਲਾਉਣ ਵਾਲੇ ਘਟਨਾਕ੍ਰਮ ਦੀ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਵਲੋਂ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ | ਕਿਸਾਨਾਂ ਨੂੰ ਸੰਬੋਧਨ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਕਿਹਾ ਕਿ ਕੇਂਦਰ ਦੀ ਫਿਰਕੂ ਫਾਸ਼ੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨ ਲਹਿਰ ਦੇ ਸੰਵਿਧਾਨਿਕ ਅਤੇ ਜਮਹੂਰੀ ਹੱਕਾਂ ਨੂੰ ਦਬਾਉਣ, ਕੁਚਲਣ ਲਈ ਪੁਲਿਸ ਜ਼ਬਰ ਦਾ ਸਹਾਰਾ ਲਿਆ, ਜਿਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜਥੇਬੰਦੀ ਦੇ ਆਗੂਆਂ ਕਿਸਾਨ ਮਜ਼ਦੂਰ ਮੋਰਚਾ (ਪੰਜਾਬ) ਨੂੰ ਅਪੀਲ ਕੀਤੀ ਕਿ ਸਮੂਹ ਮੋਰਚਿਆਂ ਨੂੰ ਮੁੜ ਇਕਮੁੱਠ ਕਰਕੇ ਜਾਬਰ ਹਕੂਮਤੀ ਹਮਲਿਆਂ ਦਾ ਫ਼ੈਸਲਾਕੁੰਨ ਟਾਕਰਾ ਕੀਤਾ ਜਾਵੇ ਅਤੇ ਤਮਾਮ ਹੱਕੀ ਮੰਗਾਂ ਦੀ ਪੂਰਤੀ ਯਕੀਨੀ ਬਣਾਈ ਜਾਵੇ | ਬੁਲਾਰਿਆਂ ਨਰਿੰਦਰ ਮੋਦੀ ਦੀ ਕਾਰਪੋਰੇਟ ਪੱਖੀ ਹਕੂਮਤ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ ਹੈ | ਇਸ ਸਮੇਂ ਜ਼ਿਲ੍ਹਾ ਖ਼ਜ਼ਾਨਚੀ ਅਮਰੀਕ ਸਿੰਘ ਤਲਵੰਡੀ, ਜਥੇਦਾਰ ਗੁਰਮੇਲ ਸਿੰਘ ਢੱਟ, ਰਣਜੀਤ ਸਿੰਘ ਗੁੜੇ, ਜਸਵੰਤ ਸਿੰਘ ਮਾਨ, ਗੁਰਚਰਨ ਸਿੰਘ ਤਲਵੰਡੀ, ਨਿਰਭੈ ਸਿੰਘ ਤਲਵੰਡੀ, ਸੋਹਣ ਸਿੰਘ ਸਵੱਦੀ, ਕੁਲਦੀਪ ਸਿੰਘ ਸਵੱਦੀ, ਤੇਜਿੰਦਰ ਸਿੰਘ ਵਿਰਕ, ਗੁਰਚਰਨ ਸਿੰਘ ਮੰਡਿਆਣੀ, ਅਮਰਜੀਤ ਸਿੰਘ ਖੰਜਰਵਾਲ, ਲਛਮਣ ਸਿੰਘ ਸਿੱਧਵਾਂ, ਪਿ੍ਤਪਾਲ ਸਿੰਘ ਪੰਡੋਰੀ, ਗੁਰਦੇਵ ਸਿੰਘ ਢੱਟ, ਗੁਰਸੇਵਕ ਸਿੰਘ ਸੋਨੀ ਸਵੱਦੀ, ਗੁਰਬਖ਼ਸ਼ ਸਿੰਘ ਤਲਵੰਡੀ, ਹੋਰ ਕਿਸਾਨ ਮੌਜੂਦ ਰਹੇ |
ਪਿਛਲੀ ਖ਼ਬਰ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ 21 ਤੋਂ ਹੋਣਗੇ ਸ਼ੁਰੂ ਅਗਲੀ ਖ਼ਬਰ ਤੇਜਸ ਪਬਲਿਕ ਸਕੂਲ ਚੌਂਕੀਮਾਨ ਦੀ ਅੰਗਰੇਜ਼ੀ ਭਾਸ਼ਨ ਮੁਕਾਬਲੇ 'ਚ ਸ਼ਾਨਦਾਰ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।