28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ ਪੰਜ ਰੋਜ਼ਾ ਸਮਾਗਮ 21 ਤੋਂ ਹੋਣਗੇ ਸ਼ੁਰੂ

8 ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਕੈਨੇਡਾ ਅਤੇ ਅਮਰੀਕਾ ਵਿਚ ਵੀ ਹੋਣਗੇ ਮਹਾਂਪੁਰਖਾਂ ਦੀ ਯਾਦ 'ਚ ਸਮਾਗਮ <br/> ਸੰਤ ਬਾਬਾ ਮੈਂਗਲ ਸਿੰਘ ਨਾਨਕਸਰ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ <br/> 17-05-2026
ਜਗਰਾਉਂ, 16 ਮਈ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋ ਜਗਰਾਉਂ ਵਿਖੇ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ 17ਵੀਂ ਬਰਸੀ ਨਮਿਤ 21 ਮਈ ਤੋਂ 25 ਮਈ 2026 ਤੱਕ ਸਮਾਗਮ ਹੋਵੇਗਾ | ਇਸ ਤੋਂ ਇਲਾਵਾ ਮਹਾਂਪੁਰਖਾਂ ਦੀ ਮਿੱਠੀ ਯਾਦ 'ਚ ਕੈਨੇਡਾ ਅਤੇ ਅਮਰੀਕਾ ਦੇ ਸ਼ਹਿਰਾਂ ਵਿਚ ਵੀ ਸਮਾਗਮ ਹੋਣਗੇ | ਇਹ ਸਮਾਗਮ ਉਨ੍ਹਾਂ ਤੋਂ ਵਰੋਸਾਏ ਅਤੇ ਸਪੁੱਤਰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਹੇਠ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦਲੇਰ ਸਿੰਘ ਲੁਧਿਆਣਾ ਅਤੇ ਮਨਿੰਦਰ ਸਿੰਘ ਮੰਨੀ ਕੈਲਪੁਰ ਨੇ ਦੱਸਿਆ ਕਿ ਮਹਾਂਪੁਰਖਾਂ ਦੀ ਯਾਦ ਵਿਚ 21 ਮਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਣਗੇ | ਇੰਨ੍ਹਾਂ ਦੇ ਭੋਗ 23 ਮਈ ਨੂੰ ਸਵੇਰੇ 9 ਵਜੇ ਪੈਣਗੇ | ਇਸ ਦਿਨ ਹੀ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਣਗੇ, ਜਿੰਨ੍ਹਾਂ ਦੇ ਭੋਗ 25 ਮਈ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਇਸ ਉਪਰੰਤ ਦੀਵਾਨ ਸਜਾਇਆ ਜਾਵੇਗਾ ਜਿਸ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸੰਤ ਮਹਾਂਪੁਰਖ, ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਆਦਿ ਸੰਸਥਾਵਾਂ ਦੇ ਆਗੂ ਪਹੁੰਚ ਕੇ ਆਪਣੀਆਂ ਹਾਜ਼ਰੀਆਂ ਭਰਨਗੇ | ਇਸ ਤੋਂ ਇਲਾਵਾ 5 ਤੋਂ 7 ਜੂਨ ਨੂੰ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਟਸਫੋਰਡ ਕੈਨੇਡਾ, 12 ਤੋਂ 14 ਜੂਨ ਨੂੰ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਐਡਮਿੰਟਨ ਏ.ਬੀ. ਕੈਨੇਡਾ, 19 ਤੋਂ 21 ਜੂਨ ਗੁਰਦੁਆਰਾ ਸਿੱਖ ਹੈਰੀਟੇਜ ਸੈਂਟਰ ਟੋਰਾਂਟੋ ਕੈਨੇਡਾ, 26 ਤੋਂ 28 ਜੂਨ ਨੂੰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਬਿਕਰਸਫੀਡ ਕੈਲਫੋਰਨੀਆ ਅਮਰੀਕਾ ਵਿਖੇ ਵੀ ਸਮਾਗਮ ਹੋਣਗੇ |
ਪਿਛਲੀ ਖ਼ਬਰ ਜਗਰਾਉਂ 'ਚ ਫਰਨੀਚਰ ਫੈਕਟਰੀ ਨੂੰ ਭਿਆਨਕ ਅੱਗ, ਕਰੋੜਾਂ ਦਾ ਫਰਨੀਚਰ ਸੜ ਕੇ ਸੁਆਹ ਅਗਲੀ ਖ਼ਬਰ ਚੰਡੀਗੜ੍ਹ ਕਿਸਾਨਾਂ 'ਤੇ ਹੋਏੇ ਜਬਰ ਵਿਰੁੱਧ ਦਸਮੇਸ਼ ਯੂਨੀਅਨ ਵਲੋਂ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।