28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 17-05-2026
ਚੌਂਕੀਮਾਨ, 16 ਮਈ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੀਆਂ ਵਿਦਿਆਰਥਣਾਂ ਨੇ ਸਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਨੇ ਦੱਸਿਆ ਕਿ 10ਵੀਂ ਜਮਾਤ ਵਿਚ ਹਸਰਤਰੀਤ ਕੌਰ ਨੇ 89.5 ਫ਼ੀਸਦੀ ਲੈ ਕੇ ਪਹਿਲਾ, ਚੰਨਪ੍ਰੀਤ ਕੌਰ ਨੇ 88.4 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਤਨੀਸ਼ਾ ਗਰਗ ਨੇ 85.6 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ 12ਵੀਂ ਜਮਾਤ ਦੇ ਸਾਇੰਸ ਗਰੁੱਪ ਵਿਚੋਂ ਅਮਨਜੋਤ ਕੌਰ ਨੇ 88 ਫ਼ੀਸਦੀ ਅੰਕ ਲੈ ਕੇ ਪਹਿਲਾ, ਅਰਸਦੀਪ ਕੌਰ ਨੇ 84 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਇਸਮੀਤ ਕੌਰ ਨੇ 82.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਆਰਟਸ ਗਰੁੱਪ ਵਿਚ ਲਵਪ੍ਰੀਤ ਕੌਰ ਨੇ 95 ਫ਼ੀਸਦੀ ਅੰਕ ਲੈ ਕੇ ਪਹਿਲਾ, ਨਵਦੀਪ ਕੌਰ ਨੇ 92.8 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਰਮਨਦੀਪ ਕੌਰ ਤੇ ਨਵਜੋਤ ਕੌਰ ਨੇ 91.87 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿਚ ਪ੍ਰਭਜੋਤ ਕੌਰ ਨੇ 91 ਫ਼ੀਸਦੀ ਅੰਕ ਲੈ ਕੇ ਪਹਿਲਾ, ਸਿਮਰਨ ਕੌਰ ਨੇ 90.4 ਫ਼ੀਸਦੀ ਅੰਕ ਲੈ ਕੇ ਦੂਜਾ ਤੇ ਰਵਿੰਦਰ ਕੌਰ ਨੇ 89.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆ ਨੂੰ ਵਧਾਈ ਦਿੱਤੀ ਤੇ ਵਿਦਿਆਰਥਣਾਂ ਨੂੰ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੇ ਸਮੁੱਚੇ ਅਹੁਦੇਦਾਰਾਂ ਨੇ ਸਕੂਲ ਦੇ ਪਿ੍ੰਸੀਪਲ ਤੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਕਿਸਾਨਾਂ 'ਤੇ ਹਕੂਮਤੀ ਕਹਿਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਦਾ ਵਿਰੋਧ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਰਾਏਕੋਟ ਵਲੋਂ ਕਿਸਾਨਾਂ ਉੱਪਰ ਢਾਹੇ ਜਬਰ ਖ਼ਿਲਾਫ਼ ਭਾਜਪਾ ਤੇ ਰਾਜਪਾਲ ਪੰਜਾਬ ਦੇ ਪੁਤਲੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।