29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਕਿਸਾਨਾਂ 'ਤੇ ਹਕੂਮਤੀ ਕਹਿਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਦਾ ਵਿਰੋਧ

ਪਿੰਡ ਮੱਲ੍ਹਾ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਅਤੇ ਸਾਥੀ ਮੋਦੀ ਸਰਕਾਰ ਅਤੇ ਗਵਰਨਰ ਪੰਜਾਬ ਦੀਆਂ ਅਰਥੀਆਂ ਫੂਕ ਕੇ ਰੋਸ ਮੁਜ਼ਾਹਰਾ ਕਰਨ ਸਮੇਂ | ਅਜੀਤ ਤਸਵੀਰ <br/> 17-05-2026

ਹਠੂਰ, 16 ਮਈ (ਜਸਵਿੰਦਰ ਸਿੰਘ ਛਿੰਦਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ, ਪੰਜਾਬ ਦਾ ਪਾਣੀਆਂ 'ਤੇ ਹੱਕ ਅਤੇ ਹੋਰ ਮੰਗਾਂ ਨੂੰ ਲੈਕੇ ਚੰਡੀਗੜ੍ਹ ਗਵਰਨਰ ਭਵਨ ਵੱਲ ਰੋਸ ਮੁਜ਼ਾਹਰਾ ਕਰ ਰਹੇ ਹਜ਼ਾਰਾਂ ਕਿਸਾਨਾਂ 'ਤੇ ਹੋਏ ਹਕੂਮਤੀ ਕਹਿਰ ਅਤੇ ਕੇਂਦਰ ਦੀ ਪੰਜਾਬ ਨਾਲ ਵਿਤਕਰੇਬਾਜ਼ੀ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਮੋਦੀ ਅਤੇ ਗਵਰਨਰ ਪੰਜਾਬ ਦੀਆਂ ਪਿੰਡ ਮੱਲ੍ਹਾ ਅਤੇ ਰਸੂਲਪੁਰ ਵਿਖੇ ਅਰਥੀਆਂ ਫੂਕੀਆਂ ਗਈਆਂ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਣੂੰਕੇ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਨੇ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕਰ ਰਹੇ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਹੰਝੂ ਗੈਸ ਦੇ ਗੋਲੇ ਵਰਸਾਏ | ਇਸ ਦੌਰਾਨ 24 ਕਿਸਾਨਾਂ ਨੂੰ ਹਿਰਾਸਤ 'ਚ ਲਿਆ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ 'ਤੇ ਗਵਰਨਰ ਪੰਜਾਬ ਨੇ ਪੰਜਾਬ ਦੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਬਜਾਏ ਜ਼ਬਰ ਕਰਨ ਦੀ ਚੰਡੀਗੜ੍ਹ ਪੁਲਿਸ ਨੂੰ ਖੁੱਲੀ ਛੁੱਟੀ ਦੇ ਦਿੱਤੀ, ਜਿਸ ਕਾਰਨ ਸੈਂਕੜੇ ਕਿਸਾਨ ਜ਼ਖ਼ਮੀ ਹੋਏ, ਉਨ੍ਹਾਂ ਇਸ ਹਕੂਮਤੀ ਕਹਿਰ ਦੀ ਨਿਖੇਧੀ ਕਰਦਿਆ ਮੰਗ ਕੀਤੀ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਪੰਜਾਬ ਦੇ ਦਰਿਆਈ ਪਾਣੀਆਂ ਅਤੇ ਚੰਡੀਗੜ੍ਹ ਸਮੇਤ ਪੰਜਾਬ ਯੂਨੀਵਰਸਿਟੀ ਉਪਰ ਪੰਜਾਬ ਦਾ ਹੱਕ ਬਹਾਲ ਕੀਤਾ ਜਾਵੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ, ਪਰਮਜੀਤ ਸਿੰਘ,
ਪਿਛਲੀ ਖ਼ਬਰ ਸੋਨੀਆ ਬਿ੍ਗੇਡ ਦੇ ਪੰਜਾਬ ਪ੍ਰਧਾਨ ਬਿੱਟੂ ਨੇ ਲਿਆ ਸੰਤ ਜਗਜੀਤ ਸਿੰਘ ਲੋਪੋਂ ਤੋਂ ਆਸ਼ੀਰਵਾਦ ਅਗਲੀ ਖ਼ਬਰ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।