29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੋਨੀਆ ਬਿ੍ਗੇਡ ਦੇ ਪੰਜਾਬ ਪ੍ਰਧਾਨ ਬਿੱਟੂ ਨੇ ਲਿਆ ਸੰਤ ਜਗਜੀਤ ਸਿੰਘ ਲੋਪੋਂ ਤੋਂ ਆਸ਼ੀਰਵਾਦ

ਅਜੀਤ ਡੈਸਕ 17-05-2026
ਗੁਰੂਸਰ ਸੁਧਾਰ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)-ਅਖਿਲ ਭਾਰਤੀ ਸੋਨੀਆ ਬਿ੍ਗੇਡ ਦੇ ਪੰਜਾਬ ਪ੍ਰਧਾਨ ਜਗਦੀਪ ਸਿੰਘ ਬਿੱਟੂ ਵਲੋਂ ਦਰਬਾਰ ਸੰਪਰਦਾਇ ਲੋਪੋਂ ਦੇ ਮੁਖੀ ਸੰਤ ਜਗਜੀਤ ਸਿੰਘ ਲੋਪੋਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ ਗਿਆ | ਇਥੇ ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਬਿੱਟੂ ਨੇ ਦੱਸਿਆ ਕਿ ਉਨ੍ਹਾਂ ਜਿਥੇ ਸੰਤ ਜਗਜੀਤ ਸਿੰਘ ਲੋਪੋਂ ਵਲੋਂ ਧਾਰਮਿਕ ਖੇਤਰ ਵਿਚ ਪਾਏ ਜਾ ਰਹੇ ਕੀਮਤੀ ਤੇ ਵਡਮੁੱਲੇ ਯੋਗਦਾਨ ਦੀ ਪ੍ਰਸੰਸਾ ਕੀਤੀ ਉਥੇ ਮਹਾਂਪੁਰਖਾਂ ਨਾਲ ਸਮਾਜਿਕ ਤੇ ਧਾਰਮਿਕ ਖੇਤਰ ਦੇ ਹੋਰਨਾਂ ਪੱਖਾਂ ਉਪਰ ਵੀ ਗੰਭੀਰ ਵਿਚਾਰ ਵਿਟਾਂਦਰੇ ਕੀਤੇ ਗਏ | ਉਨ੍ਹਾਂ ਦੱਸਿਆ ਸੰਤ ਜਗਜੀਤ ਸਿੰਘ ਲੋਪੋਂ ਨੂੰ ਸੋਨੀਆ ਗਾਂਧੀ ਬਿ੍ਗੇਡ ਦੁਆਰਾ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵੀ ਦੱਸਿਆ ਗਿਆ | ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਬਿੱਟੂ ਨਾਲ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਨਵੀਂ ਆਬਾਦੀ ਅਕਾਲਗੜ੍ਹ ਦੇ ਚੇਅਰਮੈਨ ਕਰਨਲ ਮੁਖਤਿਆਰ ਸਿੰਘ ਕੁਲਾਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਦੀ ਸਿਰਜਨ ਹੇਅਰ ਸੁਪਰ ਮੈਡੀਕਲ ਵਿਚ ਜਗਰਾਉਂ ਇਲਾਕੇ ਦੀ ਟਾਪਰ ਬਣੀ <br/> ਅਗਲੀ ਖ਼ਬਰ ਕਿਸਾਨਾਂ 'ਤੇ ਹਕੂਮਤੀ ਕਹਿਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।