29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੇਂਟ ਜੇਵੀਅਰ ਕਾਨਵੈਂਟ ਦੀ ਸਿਰਜਨ ਹੇਅਰ ਸੁਪਰ ਮੈਡੀਕਲ ਵਿਚ ਜਗਰਾਉਂ ਇਲਾਕੇ ਦੀ ਟਾਪਰ ਬਣੀ <br/>

ਅਜੀਤ ਡੈਸਕ 17-05-2026
ਭੂੰਦੜੀ, 16 ਮਈ (ਕੁਲਦੀਪ ਸਿੰਘ ਮਾਨ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਕੀੜੀ ਦੀ ਵਿਦਿਆਰਥਣ ਸਿਰਜਨ ਹੇਅਰ ਨੇ ਸੀ.ਬੀ.ਐੱਸ.ਈ. ਬੋਰਡ ਦੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸੁਪਰ ਮੈਡੀਕਲ ਸਟਰੀਮ ਵਿਚ 97.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਜਗਰਾਉਂ ਇਲਾਕੇ ਦੀ ਸਿਟੀ ਟੌਪਰ ਬਣਨ ਦਾ ਮਾਣ ਹਾਸਲ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਸਿਰਜਨ ਹੇਅਰ ਨੇ ਆਪਣੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਸਦਕਾ ਇਹ ਸ਼ਾਨਦਾਰ ਉਪਲੱਬਧੀ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਨਾ ਸਿਰਫ਼ ਵਿਦਿਆਰਥਣ ਅਤੇ ਉਸਦੇ ਮਾਪਿਆਂ ਲਈ, ਸਗੋਂ ਪੂਰੇ ਸਕੂਲ ਲਈ ਮਾਣ ਵਾਲੀ ਗੱਲ ਹੈ | ਸਿਰਜਨ ਹੇਅਰ ਨੇ ਬਾਇਓਲੋਜੀ ਵਿਚੋਂ 100, ਪੰਜਾਬੀ ਵਿਚੋਂ 99, ਕੈਮਿਸਟਰੀ ਵਿਚੋਂ 98, ਅੰਗਰੇਜ਼ੀ ਵਿਚੋਂ 96 ਅਤੇ ਫਿਜ਼ਿਕਸ ਵਿਚੋਂ 95 ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਪ੍ਰਮਾਣ ਦਿੱਤਾ | ਪਿ੍ੰਸੀਪਲ ਮੈਡਮ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਸਫ਼ਲਤਾਵਾਂ ਅਧਿਆਪਕਾਂ ਨੂੰ ਵੀ ਹੋਰ ਉਤਸ਼ਾਹ ਅਤੇ ਨਵੇਂ ਢੰਗਾਂ ਨਾਲ ਪੜ੍ਹਾਉਣ ਲਈ ਪ੍ਰੇਰਿਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਹਰ ਖੇਤਰ ਵਿਚ ਨਵੇਂ ਮਾਪਦੰਡ ਸਥਾਪਿਤ ਕਰ ਰਹੇ ਹਨ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ | ਇਸ ਮੌਕੇ ਚੇਅਰਮੈਨ ਪ੍ਰਗਟ ਸਿੰਘ ਸੰਘਾ, ਮੈਨੇਜਿੰਗ ਡਾਇਰੈਕਟਰ ਮਨਦੀਪ ਸਿੰਘ ਢੱਟ ਅਤੇ ਪਿ੍ੰਸੀਪਲ ਸ੍ਰੀਮਤੀ ਜਸਵੰਤ ਕੌਰ ਢੱਟ ਨੇ ਸਿਰਜਨ ਹੇਅਰ, ਹੋਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸੋਨੀਆ ਬਿ੍ਗੇਡ ਦੇ ਪੰਜਾਬ ਪ੍ਰਧਾਨ ਬਿੱਟੂ ਨੇ ਲਿਆ ਸੰਤ ਜਗਜੀਤ ਸਿੰਘ ਲੋਪੋਂ ਤੋਂ ਆਸ਼ੀਰਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।