29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਨਮਤੀ ਵਿਮਲ ਜੈਨ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-05-2026
ਜਗਰਾਉਂ 16 ਮਈ (ਵਿਨੋਦ ਕੁਮਾਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ 'ਚ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਨਾ ਨੇ ਖੁਸ਼ੀ ਜਾਹਿਰ ਕਰਦੇ ਦੱਸਿਆ ਕਿ ਸਕੂਲ ਦੇ ਬਹੁਤ ਹੀ ਹੋਣਹਾਰ ਵਿਦਿਆਰਥੀ ਤਨਵੀਰ ਸਿੰਘ ਨੇ 96 ਫ਼ੀਸਦੀ ਅੰਕ ਹਾਸਲ ਕਰਕੇ ਆਪਣਾ ਨਾਂਅ ਪੰਜਾਬ ਦੀ ਮੈਰਿਟ ਲਿਸਟ ਵਿਚ ਦਰਜ ਕਰਵਾਉਂਦਿਆਂ ਪੰਜਾਬ 'ਚੋਂ 21ਵਾਂ ਰੈਂਕ ਅਤੇ ਜਗਰਾਉਂ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਇਸੇ ਤਰ੍ਹਾਂ ਅਵਨੀਤ ਕੌਰ ਕੈਂਥ ਨੇ 95.23 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਸਰਾ ਸਥਾਨ, ਜਸਲੀਨ ਕੌਰ ਨੇ 92 ਫ਼ੀਸਦੀ ਅੰਕ ਲੈ ਕੇ ਸਕੂਲ ਵਿਚੋਂ ਤੀਸਰਾ ਸਥਾਨ, ਗੁਰਲੀਨ ਕੌਰ ਨੇ 91.38 ਫ਼ੀਸਦੀ ਅੰਕ ਕਰਕੇ ਚੌਥਾ ਸਥਾਨ, ਸਨੇਹਾ ਕੁਮਾਰੀ ਨੇ 91.7 ਫ਼ੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਅਤੇ ਅਨਮੋਲਦੀਪ ਕੌਰ ਨੇ 90.76 ਫ਼ੀਸਦੀ ਅੰਕ ਹਾਸਲ ਕਰਕੇ ਛੇਵਾਂ ਸਥਾਨ ਪ੍ਰਾਪਤ ਕੀਤਾ | ਇਸ ਪ੍ਰੀਖਿਆ ਵਿਚ ਕੁੱਲ 120 ਵਿਦਿਆਰਥੀ ਬੈਠੇ ਹਨ ਜਿੰਨ੍ਹਾਂ ਵਿਚ 29 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਲਏ ਤੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਜੈਨ, ਉੱਪ ਪ੍ਰਧਾਨ ਕਾਂਤਾ ਸਿੰਗਲਾ, ਸੈਕਟਰੀ ਮਹਾਂਵੀਰ ਜੈਨ ਤੇ ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਣਾ ਨੇ ਸਾਰੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦੇ ਹੋਏ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਅੰਜੂ ਕੌਸ਼ਲ, ਸਰਿਤਾ ਅਗਰਵਾਲ, ਰਿਸ਼ੂ ਬਾਂਸਲ, ਅੰਕਿਤਾ ਗੁਪਤਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੇ 10 ਦਿਨਾਂ ਦੇ ਸੰਘਰਸ਼ ਦੇ ਬਾਵਜੂਦ ਸਰਕਾਰ ਨਾਲ ਮੀਟਿੰਗ ਰਹੀ ਬੇਸਿੱਟਾ ਅਗਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਦੀ ਸਿਰਜਨ ਹੇਅਰ ਸੁਪਰ ਮੈਡੀਕਲ ਵਿਚ ਜਗਰਾਉਂ ਇਲਾਕੇ ਦੀ ਟਾਪਰ ਬਣੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।