ਭੂੰਦੜੀ, 16 ਮਈ (ਕੁਲਦੀਪ ਸਿੰਘ ਮਾਨ)-ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਬੀ.ਕੇ.ਯੂ. ਡਕੌਦਾ, ਬੀ.ਕੇ.ਯੂ. (ਉਗਰਾਹਾਂ) ਅਤੇ ਸੰਘਰਸ਼ ਕਮੇਟੀ ਭੂੰਦੜੀ ਵਲੋਂ ਚੰਡੀਗੜ੍ਹ ਵਿਚ ਕਿਸਾਨਾਂ ਅਤੇ ਇਨਸਾਫ਼ਪਸੰਦ ਲੋਕਾਂ ਉੱਪਰ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਭੂੰਦੜੀ ਚੌਂਕ ਵਿਚ ਰੋਸ ਰੈਲੀ ਕੀਤੀ ਗਈ | ਰੈਲੀ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਦੀ ਬੀ.ਜੇ.ਪੀ. ਸਰਕਾਰ ਦਾ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਭੂੰਦੜੀ, ਬੀ.ਕੇ.ਯੂ. ਡਕੌਂਦਾ ਦੀ ਭੂੰਦੜੀ ਇਕਾਈ ਦੇ ਪ੍ਰਧਾਨ ਸਤਵੰਤ ਸਿੰਘ ਸਿਵੀਆ, ਬੀ.ਕੇ.ਯੂ. (ਉਗਰਾਹਾਂ) ਬਲਾਕ ਸਿੱਧਵਾਂ ਬੇਟ ਦੇ ਸਕੱਤਰ ਅਮਰੀਕ ਸਿੰਘ ਅਤੇ ਸੰਘਰਸ਼ ਕਮੇਟੀ ਭੂੰਦੜੀ ਦੇ ਆਗੂ ਸੁਰਜੀਤ ਸਿੰਘ ਸਾਬਕਾ ਚੇਅਰਮੈਨ ਅਤੇ ਗੁਰਮੇਲ ਸਿੰਘ ਸਨੇਤ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਲੋਕਾਂ ਉੱਪਰ ਲਾਠੀਚਾਰਜ ਕਰਨਾ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੇ ਬਰਾਬਰ ਹੈ | ਵੱਖ-ਵੱਖ ਬੁਲਾਰਿਆਂ ਵਿਚ ਬੀ.ਕੇ.ਯੂ. ਡਕੌਦਾ ਦੇ ਬਲਾਕ ਪ੍ਰਧਾਨ ਹਾਕਮ ਸਿੰਘ ਭੱਟੀਆਂ, ਬੀ.ਕੇ.ਯੂ. (ਉਗਰਾਹਾਂ) ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਭੱਟੀਆ ਅਤੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਜਸਵੀਰ ਸਿੰਘ ਸੀਰਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਹੋਰ ਸੂਬਿਆਂ ਨਾਲ ਧੱਕੇਸ਼ਾਹੀ ਕਰ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਰੋਸ ਵਧ ਰਿਹਾ ਹੈ | ਡਾ. ਸੁਖਦੇਵ ਸਿੰਘ ਭੂੰਦੜੀ ਨੇ ਕਿਹਾ ਕਿ ਪੰਜਾਬੀ ਸੂਬਾ ਬਣਨ ਤੋਂ ਬਾਅਦ ਵੀ ਪੰਜਾਬ ਨਾਲ ਇਨਸਾਫ਼ ਨਹੀਂ ਹੋਇਆ | ਇਸ ਮੌਕੇ ਸੂਬੇਦਾਰ ਕਾਲਾ ਸਿੰਘ, ਬਲਜਿੰਦਰ ਸਿੰਘ ਮਾਣਕ ਭਰੋਵਾਲ, ਸੁਖਵਿੰਦਰ ਸਿੰਘ ਆੜ੍ਹਤੀਆ, ਜਸਪਾਲ ਸਿੰਘ ਜੱਸਾ ਫੋਰਮੈਨ, ਮਨਜਿੰਦਰ ਸਿੰਘ ਖੇੜੀ, ਭੋਲਾ ਸਿੰਘ ਕਾਉਂਕੇ, ਤੀਰਥ ਸਿੰਘ ਤਲਵੰਡੀ, ਬੇਅੰਤ ਸਿੰਘ ਬਾਣੀਏਵਾਲ, ਬਸੰਤ ਸਿੰਘ ਸੂਰਜ, ਕੁਲਦੀਪ ਸਿੰਘ ਭਰੋਵਾਲ, ਜੋਗਿੰਦਰ ਸਿੰਘ, ਬਲਵੀਰ ਸਿੰਘ, ਰਾਮਚੰਦ, ਪੂਰੀ ਸਿੰਘ, ਸੁਖਦੇਵ ਸਿੰਘ ਬੂਰਾ, ਤੁਲਸੀ ਸਿੰਘ, ਸਾਈ ਦਾਸ, ਬਲਕਾਰ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ, ਅਮਰ ਸਿੰਘ ਰਾਮਾ, ਜਸਵੰਤ ਸਿੰਘ ਕਾੳਾੁਕੇ, ਸਵਰਨ ਕੁਮਾਰ ਮਿੱਤਰ, ਗੁਰਮੇਲ ਸਿੰਘ ਰਾਮਾ, ਭੋਲਾ ਸਿੰਘ, ਗੁਰਮੇਲ ਸਿੰਘ ਖੰਗੂੜਾ, ਸੁਖਦੀਪ ਸਿੰਘ ਅਤੇ ਕੁਲਵੰਤ ਸਿੰਘ ਭਰੋਵਾਲ ਆਦਿ ਹਾਜ਼ਰ ਸਨ |