30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜਮਹੂਰੀ ਕਿਸਾਨ ਸਭਾ ਨੇ ਗੋਰਸੀਆਂ ਖਾਨ ਮੁਹੰਮਦ ਵਿਖੇ ਭਾਜਪਾ ਦਾ ਪੁਤਲਾ ਫੂਕਿਆ

ਅਜੀਤ ਡੈਸਕ 18-05-2026
ਸਿੱਧਵਾਂ ਬੇਟ, 17 ਮਈ (ਜਸਵੰਤ ਸਿੰਘ ਸਲੇਮਪੁਰੀ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਰਿਆ ਸਤਲੁਜ ਨਜ਼ਦੀਕ ਪਿੰਡ ਗੋਰਸੀਆਂ ਖਾਨ ਮਹੁੰਮਦ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਦੀ ਅਗਵਾਈ ਹੇਠ ਭਾਜਪਾ ਤੇ ਸੂਬੇ ਦੇ ਰਾਜਪਾਲ ਦਾ ਪੁਤਲਾ ਫੂਕ ਕੇ ਰੋਸ ਪ੍ਰਗਟ ਕੀਤਾ | ਇਸ ਮੌਕੇ ਕੋਟਉਮਰਾ ਨੇ ਆਖਿਆ ਕਿ ਲੰਘੇ ਦਿਨੀਂ ਚੰਡੀਗੜ੍ਹ ਵਿਖੇ ਕਿਸਾਨਾਂ 'ਤੇ ਜਬਰ ਕਰਕੇ ਭਾਜਪਾ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਦੇ ਕਿਸਾਨ ਵਿਰੋਧੀ ਹੋਣ ਦਾ ਚਿਹਰਾ ਨੰਗਾ ਹੋ ਗਿਆ ਹੈ | ਉਨ੍ਹਾਂ ਆਖਿਆ ਕਿ ਕਿਸਾਨ ਇਸ ਦਾ ਹਿਸਾਬ ਜਨਤਕ ਥਾਵਾਂ 'ਤੇ ਭਾਜਪਾ ਦਾ ਵਿਰੋਧ ਕਰਕੇ ਲੈਣਗੇ | ਇਸ ਮੌਕੇ ਨੰਬਰਦਾਰ ਹਰਨਾਮ ਸਿੰਘ, ਪੰਚ ਦਰਬਾਰਾ ਸਿੰਘ, ਪੰਚ ਤਾਰਾ ਸਿੰਘ, ਜੀਵਨ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਜੰਗੀਰ ਸਿੰਘ, ਇੰਦਰ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ, ਗੁਰਚਰਨ ਸਿੰਘ, ਤੋਤਾ ਸਿੰਘ, ਠਾਕੁਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੀਂਹ-ਝੱਖੜ ਨਾਲ ਪੋਲਟਰੀ ਫਾਰਮ ਦੇ ਸ਼ੈੱਡ ਦਾ ਹੋਇਆ ਭਾਰੀ ਨੁਕਸਾਨ ਅਗਲੀ ਖ਼ਬਰ ਬੀ. ਕੇ. ਯੂ. ਡਕੌਂਦਾ ਵਲੋਂ ਪਿੰਡ ਬੋਪਾਰਾਏ ਖੁਰਦ ਵਿਖੇ ਪ੍ਰਧਾਨ ਮੰਤਰੀ ਮੋਦੀ ਤੇ ਰਾਜਪਾਲ ਕਟਾਰੀਆ ਦੇ ਪੁਤਲੇ ਸਾੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।