29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਜਰਖੜ ਵਿਖੇ ਉਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦਾ ਤੀਜਾ ਦਿਨ

ਅਜੀਤ ਡੈਸਕ 18-05-2026
ਡੇਹਲੋਂ, 17 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵਲੋਂ 16ਵਾਂ ਜੇ. ਐੱਸ. ਟੀ. ਟਰੱਕ ਪਰਮਿਟ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦੇ ਤੀਜੇ ਦਿਨ ਸੀਨੀਅਰ ਵਰਗ ਦੇ ਮੁਕਾਬਲਿਆਂ ਦੌਰਾਨ ਬਾਬਾ ਸ਼ੇਰ ਸਾਹ ਵਲੀ ਅਕੈਡਮੀ ਫ਼ਿਰੋਜ਼ਪੁਰ ਤੇ ਯੰਗ ਉਟਾਲਾਂ ਜੇਤੂ ਰਹੇ | ਜੂਨੀਅਰ ਵਰਗ 'ਚ ਕਿਲ੍ਹਾ ਰਾਏਪੁਰ ਤੇ ਸੰਗਰੂਰ ਦੀਆਂ ਟੀਮਾਂ ਨੇ ਆਪਣੇ ਜੇਤੂ ਕਦਮ ਅੱਗੇ ਵਧਾਏ | ਤੀਜੇ ਦਿਨ ਦੂਜੇ ਗੇੜ ਦੇ ਮੈਚਾਂ 'ਚ ਸੀਨੀਅਰ ਵਰਗ ਵਿਚ ਜੂਨੀਅਰ ਵਿਸ਼ਵ ਕੱਪ ਜੇਤੂ ਕਪਤਾਨ ਹਰਜੀਤ ਸਿੰਘ ਹਰਜੀਤਾ ਦੀ ਕਪਤਾਨੀ ਹੇਠ ਬਾਬਾ ਸ਼ੇਰ ਸਾਹ ਵਲੀ ਹਾਕੀ ਅਕੈਡਮੀ ਫ਼ਿਰੋਜ਼ਪੁਰ ਨੇ ਅਮਰਗੜ੍ਹ ਹਾਕੀ ਸੈਂਟਰ ਨਾਲ 6-6 ਗੋਲਾਂ ਦੀ ਬਰਾਬਰੀ ਤੋਂ ਬਾਅਦ ਸ਼ੂਟ ਆਊਟ 'ਚ 3-2 ਗੋਲਾਂ ਨਾਲ ਹਰਾ ਕੇ ਟੂਰਨਾਮੈਂਟ ਦੀ ਪਹਿਲੀ ਜਿੱਤ ਹਾਸਿਲ ਕੀਤੀ ਜਦਕਿ ਦੂਜੇ ਮੁਕਾਬਲੇ 'ਚ ਯੰਗ ਕਲੱਬ ਉਟਾਲਾਂ ਨੇ ਲੁਧਿਆਣਾ ਸਪੋਰਟਸ ਕਲੱਬ ਨੂੰ ਇਕ ਤਰਫਾ ਕਰਦਿਆਂ 7-2 ਗੋਲਾਂ ਨਾਲ ਮਾਤ ਦਿੱਤੀ | ਜੂਨੀਅਰ ਵਰਗ 'ਚ ਕਿਲ੍ਹਾ ਰਾਏਪੁਰ ਹਾਕੀ ਸੈਂਟਰ ਨੇ ਏਕਨੂਰ ਅਕੈਡਮੀ ਤੇਹਿੰਗ ਨੂੰ 6-2 ਗੋਲਾਂ ਹਰਾ ਕੇ ਟੂਰਨਾਮੈਂਟ ਦਾ ਵੱਡਾ ਉਲਟ ਫੇਰ ਕੀਤਾ | ਜਦਕਿ ਇਸ ਤੋਂ ਪਹਿਲਾਂ ਸੰਗਰੂਰ ਅਕੈਡਮੀ ਨੇ ਨਨਕਾਣਾ ਸਾਹਿਬ ਛੰਨਾ ਅਮਰਗੜ੍ਹ ਹਾਕੀ ਸੈਂਟਰ ਨੂੰ 4-3 ਨਾਲ ਹਰਾ ਕੇ ਟੂਰਨਾਮੈਂਟ ਵਿਚ ਆਪਣੀ ਪਹਿਲੀ ਜਿੱਤ ਹਾਸਿਲ ਕੀਤੀ | ਇਸ ਸਮੇਂ ਗਿਆਨ ਸਿੰਘ ਕਾਲੜਾ ਜ਼ਿਲ੍ਹਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਆਮ ਆਦਮੀ ਪਾਰਟੀ, ਅੰਤਰਰਾਸ਼ਟਰੀ ਵੇਟ ਲਿਫਟਰ ਹਰਦੀਪ ਸਿੰਘ ਬੀਰਮਪੁਰ, ਅਮਰੀਕ ਸਿੰਘ ਮਿਨਹਾਸ ਸੇਵਾ ਮੁਕਤ ਏ. ਆਈ. ਜੀ. ਪੰਜਾਬ ਪੁਲਿਸ, ਸਾਬਕਾ ਕੌਮੀ ਖਿਡਾਰੀ ਰਛਪਾਲ ਸਿੰਘ ਨਾਗੀ ਨੇ ਮੁੱਖ ਮਹਿਮਾਨ ਵਜੋਂ ਵੱਖ-ਵੱਖ ਟੀਮਾਂ ਨਾਲ ਜਾਣ ਪਹਿਚਾਣ ਕੀਤੀ | ਇਸ ਸਮੇਂ ਕਾਲੜਾ ਨੇ ਜਰਖੜ ਹਾਕੀ ਅਕੈਡਮੀ ਲਈ ਇਕ ਵਾਟਰ ਕੂਲਰ ਦੇਣ ਦਾ ਵੀ ਐਲਾਨ ਕੀਤਾ | ਇਸ ਸਮੇਂ ਸੰਜੇ ਗੋਇਲ, ਡਾ. ਮਨਜੀਤ ਸਿੰਘ, ਅਜੀਤ ਸਿੰਘ ਲਾਦੀਆ, ਸੁਨੀਲ ਕੁਮਾਰ ਸੈਕਟਰੀ ਸਪੋਰਟਸ ਰੇਲਵੇ ਫ਼ਿਰੋਜ਼ਪੁਰ, ਗੁਰਸਤਿੰਦਰ ਸਿੰਘ ਪਰਗਟ, ਬਾਬਾ ਰੁਲਦਾ ਸਿੰਘ, ਕੁਲਦੀਪ ਸਿੰਘ ਘਵੱਦੀ, ਸ਼ਿੰਗਾਰਾ ਸਿੰਘ ਜਰਖੜ, ਬੂਟਾ ਸਿੰਘ ਸਿੱਧੂ, ਦਲਵੀਰ ਸਿੰਘ ਜਰਖੜ, ਪਵਨਪ੍ਰੀਤ ਸਿੰਘ ਡੰਗੋਰਾ, ਕੋਚ ਹਰਮੀਤ ਸਿੰਘ ਜਰਖੜ ਅਕੈਡਮੀ ਸਮੇਤ ਹਾਜ਼ਰ ਸਨ | ਹਾਕੀ ਅਕੈਡਮੀ ਦੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਸੀਨੀਅਰ ਵਰਗ ਦੀਆਂ ਜੇਤੂ ਟੀਮਾਂ ਨੂੰ ਇਨਾਮੀ ਰਾਸ਼ੀ ਜੇ. ਐੱਸ. ਟੀ. ਟਰੱਕ ਪਰਮਿਟ ਦੇ ਐੱਮ. ਡੀ. ਜੰਗਸ਼ੇਰ ਸਿੰਘ ਅਮਰੀਕਾ ਵਾਲਿਆਂ ਵਲੋਂ ਦਿੱਤੀ ਜਾਵੇਗੀ ਅਤੇ ਜੂਨੀਅਰ ਵਰਗ ਦੇ ਟੀਮਾਂ ਨੂੰ ਇਨਾਮੀ ਰਾਸ਼ੀ ਸਾਬਕਾ ਸਰਪੰਚ ਦੁਪਿੰਦਰ ਸਿੰਘ ਡਿੰਪੀ ਜਰਖੜ ਵਲੋਂ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਵਿਧਾਇਕ ਇਯਾਲੀ ਨੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਲਈ 1 ਲੱਖ ਰੁਪਏ ਦਿੱਤੇ ਅਗਲੀ ਖ਼ਬਰ ਰਾਸ਼ਟਰੀ ਡੇਂਗੂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।