ਬੀਜਾ, 17 ਮਈ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਜੇਠ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ | ਇਸੇ ਸੰਗਰਾਂਦ ਦੇ ਦਿਹਾੜੇ ਮੌਕੇ ਪੰਥ ਦੇ ਪ੍ਰਸਿੱਧ ਰਾਗੀ ਢਾਡੀ ਅਤੇ ਕਬੀਰਥ ਦੀਆਂ ਜਥਿਆਂ ਨੇ ਕਥਾ ਵਿਚਾਰਾਂ ਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੀ ਰੱਖਿਆ | ਇਸ ਸਮੇਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚ ਸੰਗਰਾਂਦ ਦਾ ਦਿਹਾੜਾ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ | ਸੰਗਰਾਂਦ ਦੇ ਦਿਹਾੜੇ ਮੌਕੇ ਪੰਜ ਪਿਆਰੇ ਸਾਹਿਬਾਨਾਂ ਵਲੋਂ ਖੰਡੇ ਬਾਟੇ ਦੀ ਪਾਹੁਲ ਤਿਆਰ ਕੀਤੀ ਗਈ ਜਿਸ 'ਚ ਕੁੱਲ 43 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਦਵਿੰਦਰ ਸਿੰਘ ਖੱਟੜਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਸੀਨੀਅਰ ਆਗੂ ਨਵਤੇਜ ਸਿੰਘ ਖੱਟੜਾ ਸਮੇਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਸਮੇਂ ਇਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਸੰਗਤਾਂ ਨੂੰ ਕਿਰਤ ਕਰੋ ਨਾਮ ਜਪੋ ਤੇ ਵੰਡ ਛਕਣ ਦੇ ਸਿਧਾਂਤ ਤੇ ਪਹਿਰਾ ਦੇਣ ਲਈ ਬੇਨਤੀ ਕੀਤੀ ਸੰਗਤਾਂ ਨੇ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਗਈਆਂ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਨਵੇਂ ਨਿਯੁਕਤ ਇੰਸਪੈਕਟਰ ਜਸਪਾਲ ਸਿੰਘ ਪੁਰਬਾ, ਪ੍ਰਚਾਰਕ ਪਰਮਜੀਤ ਸਿੰਘ, ਪ੍ਰਚਾਰਕ ਅਕਾਊਾਟੈਂਟ ਸੁਖਜੀਤ ਸਿੰਘ, ਰਿਕਾਰਡ ਕੀਪਰ ਜਸਪਾਲ ਸਿੰਘ, ਖਜਾਨਚੀ ਅੰਮਿ੍ਤ ਪਾਲ ਸਿੰਘ, ਅਖੰਡ ਪਾਠਾਂ ਇੰਚਾਰਜ ਬਲਜਿੰਦਰ ਸਿੰਘ, ਪਿ੍ਤਪਾਲ ਸਿੰਘ, ਸਤਨਾਮ ਸਿੰਘ, ਜਸਵੀਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ |